ਪੰਜਾਬ ਦਾ ਬਜਟ ਪੇਸ਼ ਹੋਣ ਤੋਂ ਪਹਿਲਾਂ ਰਾਜਾ ਵੜਿੰਗ ਦੀ ਤਿੱਖੀ ਪ੍ਰਤੀਕਿਰਿਆ, ਪੜ੍ਹੋ ਕੀ ਕੀਤਾ ਟਵੀਟ
Sunday, Mar 08, 2026 - 10:27 AM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੇ ਜਾ ਰਹੇ 2026-27 ਦੇ ਬਜਟ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਹਾਲਾਂਕਿ ਲੋਕਾਂ ਨੂੰ ਪਿਛਲੇ ਬਜਟਾਂ ਤੋਂ ਬਹੁਤ ਉਮੀਦਾਂ ਸਨ ਪਰ ਪਿਛਲੇ ਚਾਰ ਬਜਟਾਂ ਦੇ ਤਜੁਰਬੇ ਨੇ ਪੰਜਾਬ ਦੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਜਲਦ ਕਰ ਲੈਣ ਆਹ ਕੰਮ ਨਹੀਂ ਤਾਂ ਪਾਵਰਕਾਮ ਵਲੋਂ...
ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਬਜਟਾਂ ਦੌਰਾਨ ਕਿਸੇ ਵੀ ਵਰਗ ਨੂੰ ਕੁੱਝ ਹਾਸਲ ਨਹੀਂ ਹੋਇਆ। ਰਾਜਾ ਵੜਿੰਗ ਨੇ ਵਿੱਤੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਬਜਟਾਂ 'ਚ ਵੱਡੇ ਵਾਅਦੇ ਕੀਤੇ ਗਏ ਸਨ ਅਤੇ ਭਾਰੀ ਬੱਚਤ ਦਾ ਦਾਅਵਾ ਕੀਤਾ ਗਿਆ ਸੀ ਪਰ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਅਨੁਸਾਰ ਸੂਬੇ 'ਚ ਕੋਈ ਬੱਚਤ ਨਹੀਂ ਹੋਈ, ਸਗੋਂ ਪੰਜਾਬ ਸਿਰ 1 ਲੱਖ 25 ਹਜ਼ਾਰ ਕਰੋੜ ਰੁਪਏ ਦਾ ਵਾਧੂ ਕਰਜ਼ਾ ਚੜ੍ਹ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
ਸਿੱਖਿਆ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦਿਆਂ ਵੜਿੰਗ ਨੇ ਕਿਹਾ ਕਿ ਸੂਬੇ ਦੇ ਬੁਨਿਆਦੀ ਢਾਂਚੇ 'ਚ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ 'ਚ ਇੱਕ ਵੀ ਨਵਾਂ ਸਕੂਲ ਜਾਂ ਕਾਲਜ ਨਹੀਂ ਬਣਾਇਆ ਗਿਆ, ਜੋ ਕਿ ਸਰਕਾਰ ਦੀਆਂ ਨਾਕਾਮੀਆਂ ਦਾ ਸਪੱਸ਼ਟ ਪ੍ਰਮਾਣ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
