ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਟਰਾਂਸਪੋਰਟ ਵਿਭਾਗ ਦਾ 21 ਦਿਨਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ (ਵੀਡੀਓ)

10/21/2021 3:33:42 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਵਿਭਾਗ ਦਾ 21 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਜਾਣੂੰ ਕਰਵਾਇਆ ਗਿਆ ਹੈ। ਵਿਭਾਗ ਦਾ 29 ਸਤੰਬਰ ਤੋਂ 19 ਅਕਤੂਬਰ ਤੱਕ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ 21 ਦਿਨਾਂ ਦੇ ਅੰਦਰ ਟੈਕਸਾਂ ਦਾ ਭੁਗਤਾਨ ਨਾ ਕਰਨ ਕਰਕੇ ਗੈਰ ਕਾਨੂੰਨੀਂ ਪਰਮਿੱਟ ਅਤੇ ਅਧੂਰੇ ਦਸਤਾਵੇਜ਼ਾਂ ਆਦਿ ਕਾਰਨ ਕਰੀਬ 258 ਬੱਸਾਂ ਜ਼ਬਤ ਕੀਤੀਆਂ ਗਈਆਂ ਅਤੇ ਚਲਾਨ ਕੀਤਾ ਗਿਆ ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਟਰਾਂਸਪੋਰਟ ਵਿਭਾਗ ਨੇ ਆਪਣੀ ਆਮਦਨੀ ਵਿੱਚ 17.24 ਫ਼ੀਸਦੀ ਵਾਧੇ ਨਾਲ ਮੁੜ ਰਫ਼ਤਾਰ ਫੜ੍ਹੀ ਹੈ।

ਇਹ ਵੀ ਪੜ੍ਹੋ : ਵਿਵਾਦਾਂ ਤੋਂ ਬਚੇਗੀ ਕਾਂਗਰਸ ਹਾਈਕਮਾਨ, ਚੋਣਾਂ ਦੌਰਾਨ ਇਨ੍ਹਾਂ ਚਿਹਰਿਆਂ ਨੂੰ ਲਿਆਂਦਾ ਜਾ ਸਕਦੈ ਅੱਗੇ

ਇਹ ਵਾਧਾ 15 ਅਕਤੂਬਰ ਤੱਕ 7.98 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਰੋਜ਼ਾਨਾ ਆਮਦਨ ਵਿੱਚ ਕਰੀਬ 53 ਲੱਖ ਰੁਪਏ ਦਾ ਵਾਧਾ ਹੋਇਆ ਹੈ। 15 ਸਤੰਬਰ ਤੋਂ 30 ਸਤੰਬਰ ਤੱਕ ਵਿਭਾਗ ਨੂੰ 46.28 ਕਰੋੜ ਰੁਪਏ ਆਮਦਨ ਹੋਈ, ਜਦੋਂ ਕਿ 1 ਅਕਤੂਬਰ ਤੋਂ 15 ਅਕਤੂਬਰ ਤੱਕ 54.26 ਕਰੋੜ ਰੁਪਏ ਰੋਜ਼ਾਨਾ ਆਮਦਨ ਦਰਜ ਕੀਤੀ ਗਈ। ਟੈਕਸ ਡਿਫ਼ਾਲਟਰਾਂ ਅਤੇ ਗ਼ੈਰ-ਕਾਨੂੰਨੀ ਪਰਮਿਟ ਧਾਰਕਾਂ ਖ਼ਿਲਾਫ਼ ਕਾਰਵਾਈ ਨੂੰ ਜਾਇਜ਼ ਕਰਾਰ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਨੂੰ ਬਹਾਲ ਕਰਨ ਲਈ ਦਾਲ ਵਿੱਚੋਂ ਕੋਕੜੂਆਂ ਦੀ ਛਾਂਟੀ ਬਹੁਤ ਜ਼ਰੂਰੀ ਸੀ ਕਿਉਂਕਿ ਡਿਫ਼ਾਲਟਰ ਬੱਸ ਆਪ੍ਰੇਟਰ ਪਿਛਲੇ 10 ਮਹੀਨਿਆਂ ਤੋਂ ਜਿਸ ਟੈਕਸ ਨੂੰ ਦੇਣ ਤੋਂ ਟਾਲਾ ਵੱਟ ਰਹੇ ਹਨ, ਉਹ ਉਨ੍ਹਾਂ ਨੇ ਪਹਿਲਾਂ ਹੀ ਸਵਾਰੀਆਂ ਤੋਂ ਟਿਕਟਾਂ ਦੇ ਰੂਪ ਵਿੱਚ ਵਸੂਲਿਆ ਹੋਇਆ ਹੈ। 

ਇਹ ਵੀ ਪੜ੍ਹੋ : 20 ਅਕਤੂਬਰ ਨੂੰ ਹੋਣੇ ਸੀ ਧੀ ਦਾ ਵਿਆਹ, 10 ਦਿਨ ਪਹਿਲਾਂ ਹੋਏ ਕਾਰੇ ਨੇ ਮਾਪਿਆਂ ਦੇ ਉਡਾ ਛੱਡੇ ਹੋਸ਼

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਕਿਸੇ ਵੀ ਆਗੂ ਵੱਲੋਂ ਇਹ ਦਾਅਵਾ ਨਹੀਂ ਕੀਤਾ ਗਿਆ ਕਿ ਅਸੀਂ ਕੁੱਝ ਗਲਤ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰੀ ਖਜ਼ਾਨੇ 'ਚ ਹੁਣ ਤੱਕ 3.29 ਕਰੋੜ ਰੁਪਏ ਦਾ ਟੈਕਸ ਜਮ੍ਹਾਂ ਹੋ ਚੁੱਕਾ ਹੈ, ਜਿਸ 'ਚ ਜ਼ਿਆਦਾ ਟੈਕਸ ਵੱਡੀਆਂ ਕੰਪਨੀਆਂ ਵੱਲੋਂ ਜਮ੍ਹਾਂ ਕਰਵਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ 842 ਨਵੀਆਂ ਬੱਸਾਂ ਖ਼ਰੀਦਣ ਲਈ ਟਾਟਾ ਕੰਪਨੀ ਨੂੰ ਆਰਡਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 800 ਦੇ ਕਰੀਬ 'ਪੈਟਰੋਲ ਪੰਪ' ਬੰਦ ਹੋਣ ਦੀ ਕਗਾਰ 'ਤੇ, ਜਾਣੋ ਕੀ ਹੈ ਕਾਰਨ

ਪੰਜਾਬ ਰੋਡਵੇਜ਼ ਦੀਆਂ 587 ਅਤੇ ਪੀ. ਆਰ. ਟੀ. ਸੀ. ਦੀਆਂ 255 ਬੱਸਾਂ ਸ਼ਾਮਲ ਕੀਤੀ ਗਈਆਂ।
ਨਵੀਆਂ ਬੱਸਾਂ ਲਈ ਕਰੀਬ 800 ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਟੈਸਟਿੰਗ ਟਰੈਕ ਸ਼ਨੀਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਤਾਂ ਜੋ ਕੰਮ ਕਰਨ ਵਾਲੇ ਅਤੇ ਹੋਰ ਲੋਕ ਇਸ ਦਿਨ ਟੈਸਟ ਦੇ ਸਕਣ।

ਹਰ ਕਮਰਸ਼ੀਅਲ/ਗੈਰ ਕਮਰਸ਼ੀਅਲ ਵਾਹਨ ਦੀ ਜਾਂਚ ਕਿਸੇ ਵੀ ਨਜ਼ਦੀਕੀ ਸਥਾਨ 'ਤੇ ਕੀਤੀ ਜਾ ਸਕਦੀ ਹੈ, ਭਾਵੇਂ ਕਿ ਤੁਸੀਂ ਕਿਤੇ ਵੀ ਅਪਲਾਈ ਕੀਤਾ ਹੋਵੇ।
ਡਰਾਈਵਿੰਗ ਲਾਈਸੈਂਸ/ਰਜਿਸਟ੍ਰੇਸ਼ਨ ਅਤੇ ਸਰਟੀਫਿਕੇਟ ਅਤੇ ਆਰ. ਟੀ. ਏ. ਦਫ਼ਤਰ ਨਾਲ ਸਬੰਧਿਤ ਹੋਰਨਾਂ ਮੁੱਦਿਆਂ ਦੇ ਹੱਲ ਲਈ ਵਿਸ਼ੇਸ਼ ਪੈਂਡੈਂਸੀ ਮੇਲੇ ਲਾਏ ਜਾਣਗੇ।
ਡਰਾਈਵਿੰਗ ਟੈਸਟ ਲਈ ਤੁਸੀਂ ਜ਼ਿਲ੍ਹੇ ਦੇ ਕਿਸੇ ਵੀ ਟੈਸਟਿੰਗ ਟਰੈਕ 'ਤੇ ਜਾ ਸਕਦੇ ਹੋ।
ਪੀ. ਆਰ. ਟੀ. ਸੀ. ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਤੋਂ ਤੰਬਾਕੂ, ਪਾਨ ਮਸਾਲਾ ਆਦਿ ਦੇ ਇਸ਼ਤਿਹਾਰ ਉਤਾਰੇ ਗਏ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News