ਕੈਬਨਿਟ ਮੰਤਰੀ ਰਾਜਾ ਵੜਿੰਗ ਦਾ ਦੋਸ਼, 'ਕੈਪਟਨ' ਦੇ ਰਾਜ 'ਚ ਪੈਦਾ ਹੋਇਆ ਮਾਫ਼ੀਆ'

10/21/2021 2:57:53 PM

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡੇ ਦੋਸ਼ ਲਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੀ ਜਨਤਾ ਕੋਲੋਂ ਮੁਆਫ਼ੀ ਮੰਗਦੇ ਹਨ ਕਿ ਉਨ੍ਹਾਂ ਦੀ ਸਰਕਾਰ ਸਾਢੇ 4 ਸਾਲਾਂ ਦੌਰਾਨ ਕਈ ਵਾਅਦੇ ਪੂਰੇ ਨਹੀਂ ਕਰ ਸਕੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਸਾਢੇ 9 ਸਾਲਾਂ 'ਚ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਰਾਜ 'ਚ ਹੀ ਮਾਫ਼ੀਆ ਪੈਦਾ ਹੋਇਆ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਉਸ ਨਾਲ ਵੀ ਸਮਝੌਤਾ ਕਰ ਲਿਆ।

ਇਹ ਵੀ ਪੜ੍ਹੋ : ਵਿਵਾਦਾਂ ਤੋਂ ਬਚੇਗੀ ਕਾਂਗਰਸ ਹਾਈਕਮਾਨ, ਚੋਣਾਂ ਦੌਰਾਨ ਇਨ੍ਹਾਂ ਚਿਹਰਿਆਂ ਨੂੰ ਲਿਆਂਦਾ ਜਾ ਸਕਦੈ ਅੱਗੇ

ਉਨ੍ਹਾਂ ਨੇ ਕੈਪਟਨ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਸਟਮ ਨੂੰ ਅਪਾਹਜ ਬਣਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮਹਿਕਮੇ ਦੀਆਂ ਜਿਹੜੀਆਂ ਪ੍ਰਾਪਤੀਆਂ ਉਹ ਅੱਜ ਗਿਣਵਾ ਰਹੇ ਹਨ, ਉਹ ਸਾਢੇ 4 ਸਾਲ ਪਹਿਲਾਂ ਵੀ ਹੋ ਸਕਦੀਆਂ ਸਨ।

ਇਹ ਵੀ ਪੜ੍ਹੋ : ਪੰਜਾਬ 'ਚ 800 ਦੇ ਕਰੀਬ 'ਪੈਟਰੋਲ ਪੰਪ' ਬੰਦ ਹੋਣ ਦੀ ਕਗਾਰ 'ਤੇ, ਜਾਣੋ ਕੀ ਹੈ ਕਾਰਨ

ਉਨ੍ਹਾਂ ਕਿਹਾ ਕਿ ਇਸੇ ਲਈ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ 'ਕੰਪ੍ਰੋਮਾਈਜ਼ਡ ਚੀਫ਼ ਮਿਨਿਸਟਰ' ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵੀ ਚਾਹੁੰਦੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਕੰਪ੍ਰੋਮਾਈਜ਼ਡ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਟਰਾਂਸਪੋਰਟ ਵਿਭਾਗ ਦਾ 21 ਦਿਨਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ (ਵੀਡੀਓ)

ਉਨ੍ਹਾਂ ਕੈਪਟਨ 'ਤੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਹੁਣ ਕੈਪਟਨ ਵੱਲੋਂ ਜਿਹੜਾ ਭਾਜਪਾ ਨਾਲ ਮਿਲ ਕੇ ਪਾਰਟੀ ਬਣਾਉਣ ਦੀਆਂ ਗੱਲਾਂ ਚੱਲ ਰਹੀਆਂ ਹਨ, ਇਹ ਉਸੇ ਕੰਪ੍ਰੋਮਾਈਜ਼ ਦਾ ਹਿੱਸਾ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News