ਪੰਜਾਬ ਕਾਂਗਰਸ ਪ੍ਰਧਾਨ ''ਰਾਜਾ ਵੜਿੰਗ'' ਲੁਧਿਆਣਾ ਦੌਰੇ ''ਤੇ, ਸੀਨੀਅਰ ਆਗੂਆਂ ਨਾਲ ਕੀਤੀ ਮੁਲਾਕਾਤ

Tuesday, Apr 19, 2022 - 01:23 PM (IST)

ਪੰਜਾਬ ਕਾਂਗਰਸ ਪ੍ਰਧਾਨ ''ਰਾਜਾ ਵੜਿੰਗ'' ਲੁਧਿਆਣਾ ਦੌਰੇ ''ਤੇ, ਸੀਨੀਅਰ ਆਗੂਆਂ ਨਾਲ ਕੀਤੀ ਮੁਲਾਕਾਤ

ਲੁਧਿਆਣਾ (ਨਰਿੰਦਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਦੌਰੇ 'ਤੇ ਹਨ। ਇਸ ਦੌਰਾਨ ਉਹ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਮਿਲ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ-ਚਰਚਾ ਕਰ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਮੇਰਾ ਮਕਸਦ ਸਿਰਫ ਇਕ ਹੈ ਕਿ ਮੈਂ ਸਭ ਨੂੰ ਨਾਲ ਲੈ ਕੇ ਚੱਲਣਾ ਚਾਹੁੰਦਾ ਹਾਂ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦੀ ਢੇਸੀ ਨਾਲ ਮੁਲਾਕਾਤ 'ਤੇ ਸਿਆਸੀ ਘਮਸਾਨ, AAP ਨੇ ਕੀਤਾ ਪਲਟਵਾਰ

ਇਸ ਦੇ ਮੱਦੇਨਜ਼ਰ ਕਾਂਗਰਸ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਤੋਂ ਉਨ੍ਹਾਂ ਦੇ ਵਿਚਾਰ ਸੁਣ ਰਿਹਾ ਹਾਂ। ਇਸ ਦੌਰੇ ਦੌਰਾਨ ਉਹ ਕਾਂਗਰਸ ਦੇ ਸੀਨੀਅਰ ਨੇਤਾ ਸੁਰਿੰਦਰ ਡਾਬਰ ਦੇ ਘਰ ਵੀ ਪਹੁੰਚੇ ਅਤੇ ਉਨ੍ਹਾਂ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਦੌਰਾਨ ਸੁਰਿੰਦਰ ਡਾਬਰ ਨੇ ਵੀ ਕਿਹਾ ਕਿ ਅਸੀਂ ਰਾਜਾ ਵੜਿੰਗ ਦਾ ਪੂਰਾ ਸਾਥ ਦੇਵਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ, ਇਸ ਤਾਰੀਖ਼ ਤੋਂ ਧੂੜ ਭਰੀ ਹਨ੍ਹੇਰੀ ਤੇ ਮੀਂਹ ਪੈਣ ਦੀ ਸੰਭਾਵਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News