ਸ੍ਰੀ ਅਕਾਲ ਤਖ਼ਤ ਸਾਹਿਬ ਦੀ ਚਿਤਾਵਨੀ ਮਗਰੋਂ ਰਾਜਾ ਵੜਿੰਗ ਨੇ ਮੰਗੀ ਮੁਆਫ਼ੀ

Thursday, Oct 24, 2024 - 11:23 PM (IST)

ਜਲੰਧਰ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਦਿੱਤੇ ਗਏ ਇਕ ਬਿਆਨ ਕਾਰਨ ਵਿਵਾਦਾਂ 'ਚ ਘਿਰੇ ਹੋਏ ਹਨ। ਇਸ ਬਿਆਨ ਬਾਰੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਤੋਂ ਮੁਆਫ਼ੀ ਮੰਗ ਲਈ ਹੈ।

ਉਨ੍ਹਾਂ ਜਥੇਦਾਰ ਤੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਸਿਰਫ਼ ਆਪਣੇ ਮਨ ਦੀ ਗੱਲ ਕਹੀ ਸੀ, ਪਰ ਜੇਕਰ ਇਸ ਨਾਲ ਜਥੇਦਾਰ ਸਾਹਿਬ ਦੇ ਅਕਸ ਨੂੰ ਕਿਸੇ ਤਰ੍ਹਾਂ ਨਾਲ ਵੀ ਠੇਸ ਪਹੁੰਚਦੀ ਹੈ ਤਾਂ ਉਹ ਸਿਰ ਝੁਕਾ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੇ ਹਨ। 

ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਉਹ ਇਕ ਸੱਚੇ ਸਿੱਖ ਹਨ ਤੇ ਸਿੱਖ ਹੋਣ ਦੇ ਨਾਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕੁਝ ਵੀ ਗ਼ਲਤ ਨਹੀਂ ਬੋਲ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ 'ਚ ਕੋਈ ਗੁਰੇਜ਼ ਨਹੀਂ ਹੈ।

ਉਹ ਰੋਜ਼ ਸਵੇਰੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਸਾਹਿਬ ਅੱਗੇ ਸਿਰ ਝੁਕਾ ਕੇ ਹੋਈਆਂ ਭੁੱਲਾਂ ਲਈ ਖ਼ਿਮਾ ਮੰਗਦੇ ਹਨ ਤੇ ਇਸੇ ਤਰ੍ਹਾਂ ਜੇਕਰ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਜਥੇਦਾਰ ਸਾਹਿਬ ਦੇ ਅਕਸ ਨੂੰ ਕੋਈ ਠੇਸ ਪਹੁੰਚੀ ਹੈ ਤਾਂ ਉਹ ਸਿਰ ਝੁਕਾ ਕੇ ਮੁਆਫ਼ੀ ਮੰਗਦੇ ਹਨ। 

ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਬੀਤੇ ਦਿਨ ਇਕ ਨਿੱਜੀ ਚੈਨਲ ਨਾਲ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਹੀ ਬੋਲਦੇ ਹਨ, ਜੋ ਸੁਖਬੀਰ ਬਾਦਲ ਵੱਲੋਂ ਲਿਖਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੇ ਬਿਆਨ 'ਸਕ੍ਰਿਪਟਿਡ ਹੁੰਦੇ ਹਨ। 

ਇਸ ਬਿਆਨ ਦੇ ਮਗਰੋਂ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਰਾਜਾ ਵੜਿੰਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਜਿਹੇ ਬਿਆਨ ਨਾ ਦੇਣ। ਉਨ੍ਹਾਂ ਕਿਹਾ ਸੀ ਕਿ ਰਾਜਾ ਵੜਿੰਗ ਦੇ ਅਜਿਹੇ ਬਿਆਨ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਵੀ ਠੇਸ ਪਹੁੰਚੀ ਹੈ।

ਉਨ੍ਹਾਂ ਰਾਜਾ ਵੜਿੰਗ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਬਾਰੇ ਅਜਿਹੇ ਬਿਆਨ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ ਤੇ ਕਿਹਾ ਕਿ ਸਿਆਸੀ ਲਾਭ ਲਈ ਅਜਿਹੀ ਬਿਆਨਬਾਜ਼ੀ ਕਰਨ ਤੋਂ ਸੰਕੋਚ ਕੀਤਾ ਜਾਵੇ। ਇਸ ਮਗਰੋਂ ਉਨ੍ਹਾਂ ਨੇ ਰਾਜਾ ਵੜਿੰਗ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ ਤੇ ਕਿਹਾ ਕਿ ਜੇਕਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਸਿੱਖ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News