ਸ਼ੁਭਕਰਨ ਦੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਲਈ ਧਰਨੇ 'ਚ ਪਹੁੰਚੇ ਰਾਜਾ ਵੜਿੰਗ
Saturday, Feb 24, 2024 - 11:03 PM (IST)
ਸੰਗਰੂਰ - ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਐਸਐਸਪੀ ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਹ ਧਰਨਾ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਹਲਕਾ ਮੌੜ ਦੇ ਰਹਿਣ ਵਾਲੇ ਸ਼ੁਭਕਰਨ ਦੇ ਕਾਤਲਾਂ 'ਤੇ ਮਾਮਲਾ ਦਰਜ ਕਰਵਾਉਣ ਨੂੰ ਲੈ ਕੇ ਦਿੱਤਾ ਗਿਆ। ਇਸ ਧਰਨੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨਾਲ ਵਿਜੇ ਇੰਦਰ ਸਿੰਗਲਾ ਵੀ ਮੌਜੂਦ ਰਹੇ। ਰਾਜਾ ਵੜਿੰਗ ਨੇ ਕਿਹਾ ਕਿ, ਅੱਜ ਅਸੀਂ ਧਰਨਾ ਦੇਣ ਤੋਂ ਪਹਿਲਾਂ ਇਕ ਲਿਖਤੀ ਸ਼ਿਕਾਇਤ ਐਸਐਸਪੀ ਨੂੰ ਦਿੱਤੀ ਸੀ, ਜੋ ਕਿ ਸਾਡਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੀਤੇ ਕਤਲ ਹੋ ਜਾਵੇ ਤਾਂ ਕੋਈ ਵੀ ਵਿਅਕਤੀ ਉਸ ਦੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ - ਕੀ ਚੋਣ ਜਾਬਤੇ ਦੌਰਾਨ ਵੀ ਕਿਸਾਨਾਂ ਦਾ ਸੰਘਰਸ਼ ਰਹੇਗਾ ਜਾਰੀ? ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ (ਵੀਡੀਓ)
ਰਾਜਾ ਵੜਿੰਗ ਨੇ ਆਪਣੀ ਲਿਖਤੀ ਸ਼ਿਕਾਇਤ ਦੇ ਨਾਲ ਇਸੇ ਤਰ੍ਹਾਂ ਦੇ ਇਕ ਉੱਤਰ ਪ੍ਰਦੇਸ਼ ਦੇ ਮਾਮਲੇ ਦੀ ਕਾਪੀ ਵੀ ਨਾਲ ਨੱਥੀ ਕਰਕੇ ਐਸਐਸਪੀ ਨੂੰ ਭੇਜੀ ਹੈ। ਜਿਸ ਵਿਚ ਪੁਲਸ ਮਾਮਲਾ ਦਰਜ ਨਹੀਂ ਕਰ ਰਹੀ ਸੀ ਪਰ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਮਾਮਲਾ ਦਰਜ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੈਨੂੰ ਸ਼ਰਮ ਆ ਰਹੀ ਹੈ ਕਿ ਸਾਡਾ ਸਾਥੀ ਸ਼ਹੀਦ ਹੋਇਆ ਹੈ ਪਰ ਉਸ ਦੇ ਕਤਲਾਂ ਖ਼ਿਲਾਫ਼ ਪੁਲਸ ਮਾਮਲਾ ਦਰਜ ਨਹੀਂ ਕਰ ਰਹੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।