ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਦੇ ਚੋਣ ਲੜਨ ਬਾਰੇ ਜਾਣੋ ਕੀ ਬੋਲੇ ਰਾਜਾ ਵੜਿੰਗ (ਵੀਡੀਓ)

Tuesday, Sep 10, 2024 - 04:27 PM (IST)

ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਦੇ ਚੋਣ ਲੜਨ ਬਾਰੇ ਜਾਣੋ ਕੀ ਬੋਲੇ ਰਾਜਾ ਵੜਿੰਗ (ਵੀਡੀਓ)

ਬਠਿੰਡਾ/ਜਲੰਧਰ (ਰਮਨਦੀਪ ਸੋਢੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਗਿੱਦੜਬਾਹਾ ਤੋਂ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਜ਼ਿਮਨੀ ਚੋਣ ਲੜਨ ਬਾਰੇ ਕਿਹਾ ਕਿ ਅਜੇ ਉਹ ਸਮਾਂ ਹੀ ਨਹੀਂ ਆਇਆ ਕਿਉਂਕਿ ਅਜੇ ਹਰਿਆਣਾ ਚੋਣਾਂ 'ਚ ਹਾਈਕਮਾਨ ਰੁੱਝੀ ਹੋਈ ਹੈ।

ਇਹ ਵੀ ਪੜ੍ਹੋ : ਚਾਲਾਨ ਜਮ੍ਹਾਂ ਕਰਵਾਉਣ ਵਾਲਿਆਂ ਨੂੰ ਪਹਿਲੀ ਵਾਰ ਵੱਡੀ ਰਾਹਤ, ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ

ਅਜੇ ਜ਼ਿਮਨੀ ਚੋਣਾਂ 'ਤੇ ਚਰਚਾ ਹੀ ਨਹੀਂ ਹੋ ਰਹੀ। 'ਜਗਬਾਣੀ' ਨਾਲ ਵਿਸ਼ੇਸ਼ ਇੰਟਰਵਿਊ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਅਜਿਹੀਆਂ ਚਰਚਾਵਾਂ ਜਦੋਂ ਚੋਣਾਂ ਦਾ ਐਲਾਨ ਹੋ ਜਾਂਦਾ ਹੈ ਤਾਂ ਫਿਰ ਉਸ ਤੋਂ ਬਾਅਦ ਸ਼ੁਰੂ ਹੁੰਦੀਆਂ ਹਨ।

ਇਹ ਵੀ ਪੜ੍ਹੋ : ਅੱਜ ਤੋਂ 3 ਦਿਨਾਂ ਦੀ ਛੁੱਟੀ 'ਤੇ ਮੁਲਾਜ਼ਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਉਨ੍ਹਾਂ ਨੇ ਗਿੱਦੜਬਾਹਾ ਸੀਟ ਤੋਂ ਦਾਅਵੇਦਾਰੀ ਠੋਕਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਨੂੰ ਦਾਅਵੇਦਾਰੀ ਠੋਕਣ ਦੀ ਲੋੜ ਨਹੀਂ ਹੈ ਕਿਉਂਕਿ ਦਾਅਵਾ ਹੁੰਦਾ ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਲਚਰ 'ਚ ਮੈਨੂੰ ਨਹੀਂ ਲੱਗਦਾ ਕਿ ਕਿਸੇ ਗੱਲ ਨੂੰ ਲੈ ਕੇ ਨਾਂਹ ਹੁੰਦੀ ਹੈ। ਰਾਜਾ ਵੜਿੰਗ ਨੇ ਅੰਮ੍ਰਿਤਾ ਵੜਿੰਗ ਦੇ ਚੋਣ ਲੜਨ ਬਾਰੇ ਕਿਹਾ ਕਿ ਅਜੇ ਇਸ ਤਰ੍ਹਾਂ ਦੀ ਕੋਈ ਦਿਲਚਸਪੀ ਨਹੀਂ ਹੈ ਅਤੇ ਸਿਰਫ ਇਸ ਗੱਲ ਦਾ ਧਿਆਨ ਹੈ ਕਿ ਚੋਣ ਜਿੱਤਣੀ ਕਿਵੇਂ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News