ਰਾਜਾ ਵੜਿੰਗ ਤੇ ਅੰਮ੍ਰਿਤਾ ਵੜਿੰਗ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
Thursday, Oct 31, 2024 - 02:20 PM (IST)
ਜਲੰਧਰ/ਗਿੱਦੜਬਾਹਾ (ਵੈੱਬ ਡੈਸਕ)- ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ਭਰ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਪਰਿਵਾਰ ਸਮੇਤ ਦੀਵਾਲੀ ਅਤੇ ਬੰਦੀ ਛੋੜ ਦੀਆਂ ਸਾਰਿਆਂ ਨੂੰ ਮੁਬਾਰਕਾਂ ਦਿੱਤੀਆਂ। ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਪਰਿਵਾਰ ਨਾਲ ਇਕ ਵੀਡੀਓ ਸ਼ੇਅਰ ਕੀਤੀ ਹੈ।
ਇਸ ਦੌਰਾਨ ਅੰਮ੍ਰਿਤਾ ਵੜਿੰਗ ਨੇ ਵਧਾਈ ਦਿੰਦੇ ਕਿਹਾ ਕਿ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਲੱਖ-ਲੱਖ ਮੁਬਾਕਰਾਂ। ਰਾਜਾ ਵੜਿੰਗ ਨੇ ਕਿਹਾ ਕਿ ਪਰਮਾਤਮਾ ਕਰੇ ਤੁਹਾਨੂੰ ਸਾਰਿਆਂ ਨੂੰ ਚੜ੍ਹਦੀ ਕਲਾਂ ਬਖ਼ਸ਼ੇ। ਤੰਦਰੁਸਤੀ ਬਖ਼ਸ਼ੇ ਅਤੇ ਹਰ ਮੈਦਾਨ ਬਾਬਾ ਜੀ ਫਤਿਹ ਬਖ਼ਸ਼ਣ ਤੇ ਸਾਰਿਆਂ ਨੂੰ ਚੜ੍ਹਦੀ ਕਲਾਂ ਵਿਚ ਰੱਖਣ।
ਇਹ ਵੀ ਪੜ੍ਹੋ- ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕੰਮ ਕਰਦੇ ਸਮੇਂ ਡਰਾਈਵਰ ਨਾਲ ਵਾਪਰਿਆ ਭਾਣਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8