ਪੰਜਾਬ ''ਚ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰੇਗੀ ਕਾਂਗਰਸ: ਰਾਜਾ ਵੜਿੰਗ
Monday, Aug 25, 2025 - 06:33 PM (IST)

ਲੁਧਿਆਣਾ: ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੀਡਰਾਂ ਦੀ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਤੇ ਹੋਰ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਹੋਈ ਹੈ। ਮੀਟਿੰਗ ਮਗਰੋਂ ਵੜਿੰਗ ਨੇ ਕਿਹਾ ਕਿ ਜਲਦੀ ਹੀ ਪੰਜਾਬ ਵਿਚ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣਗੇ।