ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਕੈਬਨਿਟ ਮੰਤਰੀ ਨੂੰ ਪਾਰਟੀ 'ਚੋਂ ਕੱਢਿਆ
Wednesday, Jul 19, 2023 - 04:56 AM (IST)
ਚੰਡੀਗੜ੍ਹ (ਭਾਸ਼ਾ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਨੂੰ ਕਥਿਤ ਤੌਰ 'ਤੇ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹੋਣ ਨੂੰ ਲੈ ਕੇ ਕਾਂਗਰਸ ਤੋਂ ਬਰਾਖ਼ਸਤ ਕਰ ਦਿੱਤਾ। ਸੇਖੜੀ ਨੇ 2 ਦਿਨ ਪਹਿਲਾਂ ਇਹ ਬਿਆਨ ਦਿੱਤਾ ਸੀ ਕਿ ਉਹ ਭਾਜਪਾ ਵਿਚ ਸ਼ਾਮਲ ਹੋਣਗੇ।
ਇਹ ਖ਼ਬਰ ਵੀ ਪੜ੍ਹੋ - NDA ਦੀ ਮੀਟਿੰਗ 'ਚ PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ; ਵਿਰੋਧੀਆਂ ਦੇ ਗੱਠਜੋੜ 'ਤੇ ਵੀ ਵਿੰਨ੍ਹੇ ਨਿਸ਼ਾਨੇ
ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਨੇ ਦਿੱਲੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਸ ਮਗਰੋਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਦੱਸ ਦਈਏ ਕਿ ਸੇਖੜੀ ਬਟਾਲਾ ਵਿਧਾਨ ਸਭਾ ਹਲਕੇ ਤੋਂ 1985, 2002 ਤੇ 2012 ਵਿਚ ਤਿੰਨ ਵਾਰ ਵਿਧਾਇਕ ਬਣੇ ਸਨ। ਉਹ 2002 ਤੋਂ 2007 ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਵੀ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8