ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ, ਸੂਬਾ ਤੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

Sunday, Feb 22, 2026 - 02:07 PM (IST)

ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ, ਸੂਬਾ ਤੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਗੁਰਦਾਸਪੁਰ/ਚੰਡੀਗੜ੍ਹ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਆਧੀਆਂ ਚੈੱਕ ਪੋਸਟ 'ਤੇ 2 ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਵੜਿੰਗ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

ਰਾਜਾ ਵੜਿੰਗ ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਕਤਲਕਾਂਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਅਤੇ ਦੇਸ਼ ਦੀ ਸੁਰੱਖਿਆ ਦੇ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਸਿਆਸਤ ਜਾਂ ਪੱਖਪਾਤ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੁਤਾਬਕ ਸੁਰੱਖਿਆ ਵਰਗੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਸਾਹਮਣਾ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਜਦੋਂ ਘਰਵਾਲੀ ਕੋਲ ਪੁੱਜ ਗਈ ਬਾਹਰਵਾਲੀ ਤਾਂ ਪਿਆ ਗਾਹ, ਦੋਹਾਂ 'ਚ ਹੋਈ ਹੱਥੋਪਾਈ ਤੇ ਫਿਰ...
ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਅੱਜ ਥਾਣਾ ਦੋਰਾਂਗਲਾ ਦੇ ਅਧੀਨ ਆਉਂਦੀ ਆਧੀਆਂ ਚੈੱਕ ਪੋਸਟ ‘ਤੇ ਦੋ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਚੈੱਕ ਪੋਸਟ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਿੰਡ ਡਿਫੈਂਸ ਲਾਈਨ ਵਿੱਚ ਸਥਿਤ ਹੈ। ਜਾਣਕਾਰੀ ਮੁਤਾਬਕ ਡਿਊਟੀ ‘ਤੇ ਤਾਇਨਾਤ ਦੋਹਾਂ ਪੁਲਸ ਮੁਲਾਜ਼ਮਾਂ ਦੀਆਂ ਸ਼ੱਕੀ ਹਾਲਾਤ 'ਚ ਚੈੱਕ ਪੋਸਟ ਦੇ ਅੰਦਰੋਂ ਲਾਸ਼ਾਂ ਮਿਲੀਆਂ ਹਨ। ਪੁਲਸ ਵਲੋਂ ਇਸ ਮਾਮਲੇ ਦੀ ਸਾਰੇ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News