ਗਾਇਕ ਰਾਜਵੀਰ ਜਵੰਦਾ ਦੇ ਹਾਦਸੇ ''ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਦੁਖ, ਸਿਹਤਯਾਬੀ ਲਈ ਕੀਤੀ ਅਰਦਾਸ
Saturday, Sep 27, 2025 - 05:24 PM (IST)

ਚੰਡੀਗੜ੍ਹ- ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਜਵੀਰ ਜਵੰਦਾ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਿਮਾਚਲ ਵਿਚ ਬਾਈਕਿੰਗ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਸਿਰ ਵਿਚ ਸੱਟ ਲੱਗੀ ਹੈ।
ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦਾ ਵੱਡਾ ਬਿਆਨ, ਸਿੱਧਾ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ
ਰਾਜਵੀਰ ਜਵੰਦਾ ਦੇ ਹਾਦਸੇ ਦਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਟਵੀਟ ਕਰ ਦੁਖ ਜਤਾਇਆ ਹੈ। ਉਨ੍ਹਾਂ ਨੇ ਲਿਖਿਆ ਕਿ ''ਪੰਜਾਬੀ ਗਾਇਕ ਰਾਜਵੀਰ ਜਵੰਦਾ ਜੀ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਜਲਦੀ ਸਿਹਤਯਾਬੀ ਅਤੇ ਚੰਗੀ ਸਿਹਤ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਉਨ੍ਹਾਂ ਨੂੰ ਤਾਕਤ ਅਤੇ ਤੰਦਰੁਸਤੀ ਬਖਸ਼ੇ।''
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ ਗਿਆ ਵੱਡਾ ਗੈਂਗਸਟਰ, ਦਿੱਲੀ ਲੈ ਗਈ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8