ਖੁਸ਼ਬਾਜ਼ ਜਟਾਣਾ ਦੀ ਮੌਤ ''ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਡੂੰਘਾ ਦੁੱਖ
Thursday, Apr 02, 2026 - 10:41 PM (IST)
ਵੈੱਬ ਡੈਸਕ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੌਜਵਾਨ ਅਤੇ ਗਤੀਸ਼ੀਲ ਆਗੂ ਖੁਸ਼ਬਾਜ਼ ਜਟਾਣਾ ਦੀ ਪਾਣੀਪਤ ਨੇੜੇ ਇੱਕ ਸੜਕ ਹਾਦਸੇ ਵਿੱਚ ਹੋਈ ਮੌਤ 'ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਪਾਰਟੀ ਲਈ ਇੱਕ ਵੱਡਾ ਝਟਕਾ ਦੱਸਿਆ ਹੈ।
It is sad and extremely devastating for us that we have lost a dynamic and promising young leader Khushbaz Jattana in a tragic road accident near Panipat today.
— Amarinder Singh Raja Warring (@RajaBrar_INC) April 2, 2026
Entire Congress party stands by the family in this tragic and devastating moment of shock and grief for all of us. It… pic.twitter.com/M5GRx1pLZK
ਰਾਜਾ ਵੜਿੰਗ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਮੁੱਚੀ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਖੁਸ਼ਬਾਜ਼ ਜੱਟਾਣਾ ਦੇ ਜਾਣ ਨਾਲ ਰਾਜਨੀਤਿਕ ਖੇਤਰ ਵਿੱਚ ਜੋ ਖਲਾਅ ਪੈਦਾ ਹੋਇਆ ਹੈ, ਉਸ ਨੂੰ ਕਦੇ ਵੀ ਭਰਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਹੌਸਲਾ ਦੇਣ। ਰਾਜਾ ਵੜਿੰਗ ਨੇ ਕਿਹਾ ਕਿ ਇਹ ਵਿਸ਼ਵਾਸ ਕਰਨਾ ਬਹੁਤ ਮੁਸ਼ਕਲ ਹੈ ਕਿ ਇੰਨਾ ਹੋਣਹਾਰ ਆਗੂ ਹੁਣ ਸਾਡੇ ਵਿੱਚ ਨਹੀਂ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
