ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ''ਤੇ ਰਾਜਾ ਵੜਿੰਗ ਵੱਲੋਂ ਦੁੱਖ਼ ਦਾ ਪ੍ਰਗਟਾਵਾ
Wednesday, Oct 08, 2025 - 11:53 AM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪਿਛਲੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਅੱਜ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਫੋਰਟਿਸ ਹਸਪਤਾਲ ਵਿਚ ਅੱਜ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਜਿੱਥੇ ਪਾਲੀਵੁੱਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ, ਉਥੇ ਹੀ ਸਿਆਸੀ ਹਸਤੀਆਂ ਵੱਲੋਂ ਵੀ ਦਿਹਾਂਤ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਰਾਜਵੀਰ ਦੇ ਦਿਹਾਂਤ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ ਦਾ ਨੌਜਵਾਨ ਫਰਾਂਸ 'ਚ ਲਾਪਤਾ, ਇੰਗਲੈਂਡ ਜਾਂਦੇ ਸਮੇਂ ਪਲਟੀ ਕਿਸ਼ਤੀ, ਸਦਮੇ 'ਚ ਪਰਿਵਾਰ
ਉਨ੍ਹਾਂ ਕਿਹਾ ਕਿ ਰਾਜਵੀਰ ਜੈਵੰਦਾ ਦੇ ਦਿਹਾਂਤ ਤੋਂ ਦੁਖ਼ੀ ਹਾਂ। ਅਸੀਂ ਸਾਰਿਆਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ ਪਰ ਦੁੱਖ਼ ਦੀ ਗੱਲ ਹੈ ਕਿ ਰੱਬ ਦੇ ਮਨ ਵਿੱਚ ਕੁਝ ਹੋਰ ਹੀ ਸੀ। ਮੇਰਾ ਦਿਲ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਹੈ ਜੋ ਇਸ ਦੁੱਖ਼ਦਾਈ ਘਟਨਾ ਨਾਲ ਟੁੱਟ ਗਏ ਹਨ। ਵਾਹਿਗੁਰੂ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਅਜ਼ੀਜ਼ਾਂ ਨੂੰ ਇਸ ਦੁੱਖ਼ਦਾਈ ਘਟਨਾ ਨੂੰ ਸਹਿਣ ਦੀ ਤਾਕਤ ਦੇਵੇ।
ਇਹ ਵੀ ਪੜ੍ਹੋ: ਪੰਜਾਬ 'ਚ ਮਸ਼ਹੂਰ ਗਾਇਕ ਦੀ ਮੌਤ, ਛਾਈ ਸੋਗ ਦੀ ਲਹਿਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8