Big Breaking: ਪੁਲਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਲਿਆ ਹਿਰਾਸਤ 'ਚ
Friday, Jun 21, 2024 - 01:52 PM (IST)
ਚੰਡੀਗੜ੍ਹ (ਵੈੱਬ ਡੈਸਕ): ਚੰਡੀਗੜ੍ਹ ਪੁਲਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੰਜਾਬ ਕਾਂਗਰਸ ਵੱਲੋਂ ਨੀਟ ਪ੍ਰੀਖਿਆ ਵਿਚ ਹੋਈ ਗੜਬੜੀ ਦੇ ਮਾਮਲੇ ਵਿਚ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ ਜਿ ਰਿਹਾ ਸੀ। ਇਸ ਦੌਰਾਨ ਪੁਲਸ ਨੇ ਰਾਜਾ ਵੜਿੰਗ ਤੇ ਹੋਰ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੱਕੇ ਤੌਰ 'ਤੇ ਬੰਦ ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ! ਕਿਸਾਨਾਂ ਨੇ ਧਰਨੇ ਦੌਰਾਨ ਕਰ 'ਤਾ ਵੱਡਾ ਐਲਾਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ 5 ਸਾਲਾਂ ਵਿਚ 41 ਵਾਰ ਪੇਪਰ ਲੀਕ ਹੋ ਚੁੱਕਿਆ ਹੈ। ਇਸ ਨਾਲ ਲੋਕਾਂ ਦੇ ਸੁਪਨੇ ਚੂਰ ਚੂਰ ਹੋ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਹ ਕਰੋੜਾਂ ਲੋਕਾਂ ਦੇ ਭਵਿੱਖ ਦਾ ਸਵਾਲ ਹੈ। ਨਰਿੰਦਰ ਮੋਦੀ ਜੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਗਏ ਹਨ ਪਰ ਅਜੇ ਤਕ ਦੇਸ਼ ਵਿਚੋਂ ਪੇਪਰ ਲੀਕ ਹੋਣਾ ਬੰਦ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਦੇ ਦਫ਼ਤਰ ਵੱਲ ਜਾ ਰਹੇ ਸੀ, ਪਰ ਰਾਹ ਵਿਚੋਂ ਹੀ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8