ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਦੇ ਹੱਕ 'ਚ ਨਿੱਤਰੇ ਕਾਂਗਰਸ ਪ੍ਰਧਾਨ ਤੇ MP ਰਾਜਾ ਵੜਿੰਗ
Tuesday, Oct 15, 2024 - 05:03 AM (IST)
ਜਲੰਧਰ- ਬੀਤੇ ਦਿਨ ਪੰਜਾਬ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਰਾਜਾ ਵੜਿੰਗ ਆਪਣੇ ਫੇਸਬੁੱਕ ਅਕਾਊਂਟ 'ਤੇ ਲਾਈਵ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਛੋਟੇ ਵਪਾਰੀਆਂ ਬਾਰੇ ਗੱਲ ਕਰਦਿਆਂ ਜੀ.ਐੱਸ.ਟੀ. ਅਧਿਕਾਰੀਆਂ ਦੀ ਮਨਮਾਨੀ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਵਿਭਾਗ ਨੇ ਪਿਛਲੇ ਢਾਈ ਤੋਂ ਤਿੰਨ ਸਾਲਾਂ ਦੌਰਾਨ ਕੋਈ ਖ਼ਾਸ ਕੰਮ ਨਹੀਂ ਕੀਤਾ, ਪਰ ਹੁਣ ਬੀਤੇ ਕਈ ਦਿਨਾਂ ਤੋਂ ਉਹ ਬਹੁਤ ਜ਼ਿਆਦਾ ਹੀ ਤੇਜ਼ੀ ਨਾਲ ਰੇਡ ਮਾਰ ਰਹੀ ਹੈ। ਜੀ.ਐੱਸ.ਟੀ. ਵਿਭਾਗ ਦੇ ਅਧਿਕਾਰੀ ਛੋਟੇ-ਛੋਟੇ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ 'ਚ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਕੰਮਕਾਜ ਪਹਿਲਾਂ ਹੀ ਮੰਦੇ ਚੱਲ ਰਹੇ ਹਨ, ਉੱਤੋਂ ਜੀ.ਐੱਸ.ਟੀ. ਵਿਭਾਗ ਦੀਆਂ ਇਹ ਧੱਕੇਸ਼ਾਹੀਆਂ ਉਨ੍ਹਾਂ 'ਤੇ ਦੁੱਗਣਾ ਬੋਝ ਪਾ ਰਹੇ ਹਨ।
ਇਹ ਵੀ ਪੜ੍ਹੋ- ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਮੁੜ ਆਈ ਕੜਵਾਹਟ, ਜਾਣੋ ਆਖ਼ਿਰ ਕਿਉਂ ਤੇ ਕਿਵੇਂ ਸ਼ੁਰੂ ਹੋਇਆ ਸੀ ਪੂਰਾ ਮਾਮਲਾ ?
ਉਨ੍ਹਾਂ ਵਿਭਾਗ ਤੋਂ ਪੁੱਛਿਆ ਕਿ ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਤੰਗ ਕਿਉਂ ਕੀਤਾ ਜਾ ਰਿਹਾ ਹੈ ? ਚੱਪਲਾਂ ਦੀਆਂ ਛੋਟੀਆਂ ਦੁਕਾਨਾਂ 'ਤੇ ਜਾ ਕੇ ਦੁਕਾਨਦਾਰਾਂ ਤੋਂ ਜੀ.ਐੱਸ.ਟੀ. ਬਿੱਲ ਮੰਗਿਆ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੇ ਕਿਸੇ ਵੱਡੇ ਵਪਾਰੀ ਦੇ ਘਰ ਜਾਂ ਦੁਕਾਨ 'ਤੇ ਜਾ ਕੇ ਪੁੱਛਗਿੱਛ ਕੀਤੀ ਹੈ ?
ਉਨ੍ਹਾਂ ਜੀ.ਐੱਸ.ਟੀ. ਅਧਿਕਾਰੀਆਂ ਤੇ ਫਾਈਨਾਂਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਛੋਟੇ ਵਪਾਰੀਆਂ ਤੇ ਦੁਕਾਨਦਾਰਾਂ 'ਤੇ ਜ਼ਰਾ ਤਰਸ ਖਾਧਾ ਜਾਵੇ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾ ਕੇ ਖਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਦਾ ਧੱਕਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਉਹ ਖ਼ੁਦ ਤੇ ਕਾਂਗਰਸ ਪਾਰਟੀ ਵਿਭਾਗ ਖ਼ਿਲਾਫ਼ ਸੜਕਾਂ 'ਤੇ ਉਤਰਨ ਲਈ ਮਜਬੂਰ ਹੋ ਜਾਣਗੇ। ਉਨ੍ਹਾਂ ਨੇ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਯਕੀਨ ਦਿਵਾਇਆ ਕਿ ਉਹ ਤੇ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ- ਕੈਨੇਡੀਅਨ PM ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਮੁੜ ਚੁੱਕੀ ਉਂਗਲ, ਲਗਾਏ ਗੰਭੀਰ ਇਲਜ਼ਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e