ਪੰਜਾਬ 'ਚ 'AAP' ਨਾਲ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਤੁਸੀਂ ਵੀ ਸੁਣੋ ਕੀ ਕਿਹਾ (ਵੀਡੀਓ)
Wednesday, Sep 06, 2023 - 03:04 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਕਾਂਗਰਸ ਦੀ ਆਮ ਆਦਮੀ ਪਾਰਟੀ ਨਾਲ ਗਠਜੋੜ ਵਰਗੀ ਕੋਈ ਗੱਲ ਨਹੀਂ ਹੋ ਰਹੀ ਹੈ ਅਤੇ ਇਹ ਸਭ ਅਫ਼ਵਾਹਾਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕ ਭਾਰੀ ਪਰੇਸ਼ਾਨੀ 'ਚ ਫਸੇ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫ਼ੈਸਲਾ ਸਿਰਫ ਹਾਈਕਮਾਨ ਹੀ ਲਵੇਗੀ ਅਤੇ ਆਉਣ ਵਾਲੇ ਸਮੇਂ 'ਚ ਕਾਂਗਰਸ ਪਾਰਟੀ ਪੰਜਾਬ ਦੀਆਂ 13 ਸੀਟਾਂ 'ਤੇ ਚੋਣਾਂ ਲੜੇਗੀ। ਇਸ ਮੌਕੇ ਅਕਾਲੀ-ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ-ਭਾਜਪਾ ਦਾ ਗਠਜੋੜ ਤੈਅ ਹੈ ਅਤੇ ਇਹ ਦੋਵੇਂ ਮਿਲ ਕੇ ਹੀ ਚੋਣਾਂ ਲੜਨਗੇ।
ਰਾਜਾ ਵੜਿੰਗ ਨੇ ਭਰੋਸਾ ਜਤਾਇਆ ਕਿ ਕਾਂਗਰਸ ਹਾਈਕਮਾਨ ਕੋਈ ਵੀ ਫ਼ੈਸਲਾ ਪੰਜਾਬ ਕਾਂਗਰਸ ਦੀ ਸਹਿਮਤੀ ਤੋਂ ਬਿਨਾਂ ਨਹੀਂ ਕਰੇਗੀ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਦੱਸਿਆ ਕਿ ਉਹ 8 ਸਤੰਬਰ ਨੂੰ ਹੁਸ਼ਿਆਰਪੁਰ ਵਿਖੇ ਨਸ਼ਿਆਂ ਦੇ ਖ਼ਿਲਾਫ਼ ਧਰਨਾ ਦੇ ਰਹੇ ਹਨ ਅਤੇ ਅੱਗੇ ਉਹ 8 ਧਰਨੇ ਹੋਰ ਦੇਣਗੇ।
ਗਠਜੋੜ 'ਤੇ ਕਈ ਆਗੂ ਅਸਤੀਫ਼ਾ ਦੇਣ ਲਈ ਤਿਆਰ
ਇਹ ਵੀ ਪਤਾ ਲੱਗਾ ਹੈ ਕਿ ਇਕ ਸਾਬਕਾ ਮੰਤਰੀ ਅਤੇ ਵਿਧਾਇਕ ਸਣੇ ਹੋਰ ਆਗੂਆਂ ਨੇ ਕਿਹਾ ਹੈ ਕਿ ਜੇਕਰ 'ਆਪ' ਨਾਲ ਕਾਂਗਰਸ ਦਾ ਗਠਜੋੜ ਹੁੰਦਾ ਹੈ ਤਾਂ ਉਨ੍ਹਾਂ ਕੋਲ ਪਾਰਟੀ ਛੱਡਣ ਤੋਂ ਇਲਾਵਾ ਕੋਈ ਬਦਲ ਨਹੀਂ ਹੈ। ਇਨ੍ਹਾਂ ਆਗੂਆਂ ਨੇ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਬਾਰੇ ਦੱਸਿਆ ਹੈ ਤਾਂ ਜੋ ਉਨ੍ਹਾਂ ਦੀ ਗੱਲ ਪਾਰਟੀ ਹਾਈਕਮਾਨ ਸਾਹਮਣੇ ਰੱਖੀ ਜਾ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8