ਭਗਤ ਸਿੰਘ ਨੂੰ ਭਾਰਤ ਰਤਨ ਨਾਲ ਕੀਤਾ ਜਾਵੇ ਸਨਮਾਨਤ : ਰਾਜਾ ਵੜਿੰਗ

Thursday, Apr 03, 2025 - 03:00 PM (IST)

ਭਗਤ ਸਿੰਘ ਨੂੰ ਭਾਰਤ ਰਤਨ ਨਾਲ ਕੀਤਾ ਜਾਵੇ ਸਨਮਾਨਤ : ਰਾਜਾ ਵੜਿੰਗ

ਨਵੀਂ ਦਿੱਲੀ- ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਲੋਕ ਸਭਾ 'ਚ ਮੰਗ ਕੀਤੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ। ਰਾਜਾ ਵੜਿੰਗ ਨੇ ਸਿਫ਼ਰ ਕਾਲ 'ਚ ਕਿਹਾ ਕਿ ਸਰਕਾਰ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਨਾ ਤਾਂ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਭਾਰਤ ਰਤਨ ਦਿੱਤਾ ਗਿਆ ਹੈ। ਸਮਾਜਵਾਦੀ ਪਾਰਟੀ ਦੀ ਇਕਰਾ ਹਸਨ ਨੇ ਸਦਨ 'ਚ ਆਪਣੇ ਕੈਰਾਨਾ ਸੰਸਦੀ ਹਲਕੇ 'ਚ ਯਮੁਨਾ ਦੇ ਘਾਟਾਂ ਨੂੰ ਵਿਕਸਿਤ ਕਰਨ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਘਾਟਾਂ 'ਤੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਆਉਣ ਕਾਰਨ ਕਈ ਵਾਰ ਹਾਦਸੇ ਵਾਪਰਦੇ ਹਨ ਅਤੇ ਲੋਕਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਇਸ ਲਈ ਇਨ੍ਹਾਂ ਘਾਟਾਂ ਨੂੰ ਸੁਰੱਖਿਅਤ ਬਣਾਉਣ ਲਈ ਉਪਾਅ ਕੀਤੇ ਜਾਣੇ ਚਾਹੀਦੇ ਹਨ। ਇਨ੍ਹਾਂ ਨੂੰ ਵਿਕਸਿਤ ਕਰਨ ਨਾਲ ਸ਼ਰਧਾਲੂਆਂ ਦੀ ਗਿਣਤੀ ਵਧੇਗੀ, ਜਿਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਭਾਰਤੀ ਜਨਤਾ ਪਾਰਟੀ ਦੇ ਅਨੁਰਾਗ ਠਾਕੁਰ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਚੀਨ ਤੋਂ ਪੈਸੇ ਮਿਲਣ ਦਾ ਮੁੱਦਾ ਚੁੱਕਿਆ ਅਤੇ ਪੁੱਛਿਆ ਕਿ ਇਹ ਪੈਸਾ ਕਿਉਂ ਲਿਆ ਗਿਆ। ਸ਼੍ਰੀ ਠਾਕੁਰ ਨੇ ਕਿਹਾ ਕਿ ਭਾਰਤੀ ਸੈਨਿਕਾਂ ਨੇ ਡੋਕਲਾਮ ਘਟਨਾ ਦਾ ਢੁਕਵਾਂ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਚੀਨ ਨੇ ਦੇਸ਼ ਦੀ ਇਕ ਇੰਚ ਵੀ ਜ਼ਮੀਨ 'ਤੇ ਵੀ ਕਬਜ਼ਾ ਨਹੀਂ ਕੀਤਾ ਹੈ। ਇਸ ਮਾਮਲੇ 'ਚ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News