ਲੋਕ ਸਭਾ ਚੋਣਾਂ : ਰਾਜਾ ਵੜਿੰਗ ਨੂੰ ਪ੍ਰਧਾਨਗੀ ਬਚਾਉਣ ਲਈ ਬਠਿੰਡਾ ਤੋਂ ਛੱਡਣੀ ਪਈ ਪਤਨੀ ਦੀ ਟਿਕਟ

04/21/2024 3:13:25 PM

ਲੁਧਿਆਣਾ (ਹਿਤੇਸ਼) : ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੀਆਂ ਟਿਕਟਾਂ ਦੀ ਵੰਡ ਨਾਲ ਜੁੜਿਆ ਦਿਲਚਸਪ ਪਹਿਲੂ ਸਾਹਮਣੇ ਆਇਆ ਹੈ ਕਿ ਜੋ ਰਾਜਾ ਵੜਿੰਗ ਪੰਜਾਬ ਪ੍ਰਧਾਨ ਰੂਪ ’ਚ ਸੂਬੇ ’ਚ 13 ਸੀਟਾਂ ’ਤੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਸਿਫਾਰਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਕੁਰਸੀ ਬਚਾਉਣ ਲਈ ਬਠਿੰਡਾ ਤੋਂ ਪਤਨੀ ਦੀ ਟਿਕਟ ਛੱਡਣੀ ਪਈ ਹੈ। ਇੱਥੇ ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਹੈ ਅਤੇ ਕਾਂਗਰਸ ਦੀ ਸਰਕਾਰ ਦੌਰਾਨ ਟਰਾਂਸਪੋਰਟ ਮੰਤਰੀ ਰਹੇ।

ਇਹ ਵੀ ਪੜ੍ਹੋ : ਮੋਹਾਲੀ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 22 ਅਪ੍ਰੈਲ ਨੂੰ ਹੋ ਸਕਦੀ ਹੈ ਪਰੇਸ਼ਾਨੀ

ਰਾਜਾ ਵੜਿੰਗ ਨੇ ਪਿਛਲੀ ਵਾਰ ਕਾਂਗਰਸ ਦੀ ਟਿਕਟ ’ਤੇ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ ਹਾਰ ਤੋਂ ਬਾਅਦ ਉਨ੍ਹਾਂ ਨੇ ਮਨਪ੍ਰੀਤ ਬਾਦਲ ’ਤੇ ਬਾਦਲ ਪਰਿਵਾਰ ਨਾਲ ਮਿਲੀ-ਭੁਗਤ ਕਰ ਕੇ ਹਰਸਿਮਰਤ ਬਾਦਲ ਨੂੰ ਜਿਤਾਉਣ ਦਾ ਦੋਸ਼ ਲਾਇਆ ਸੀ। ਹੁਣ ਕਾਂਗਰਸ ਦੇ ਵਿਧਾਨ ਸਭਾ ਚੋਣ ਹਾਰਨ ਤੋਂ ਬਾਅਦ ਰਾਜਾ ਵੜਿੰਗ ਪੰਜਾਬ ਦੇ ਪ੍ਰਧਾਨ ਬਣ ਚੁੱਕੇ ਹਨ ਅਤੇ ਮਨਪ੍ਰੀਤ ਬਾਦਲ ਭਾਜਪਾ ’ਚ ਸ਼ਾਮਲ ਹੋ ਗਏ ਹਨ ਪਰ ਇਸ ਵਾਰ ਦੋਹਾਂ ਨੇ ਹੀ ਲੋਕ ਸਭਾ ਦੌਰਾਨ ਬਠਿੰਡਾ ਤੋਂ ਉਮੀਦਵਾਰ ਬਣਨ ਤੋਂ ਪਰਹੇਜ਼ ਕੀਤਾ ਹੈ। ਭਾਵੇਂ ਰਾਜਾ ਵੜਿੰਗ ਵੱਲੋਂ ਬਠਿੰਡਾ ਤੋਂ ਲੋਕ ਸਭਾ ਦੇ ਦੌਰਾਨ ਟਿਕਟ ਲਈ ਆਪਣੀ ਪਤਨੀ ਅੰਮ੍ਰਿਤਾ ਦੀ ਦਾਅਵੇਦਾਰੀ ਪੇਸ਼ ਕੀਤੀ ਗਈ ਸੀ, ਜੋ ਕਾਫ਼ੀ ਦੇਰ ਤੋਂ ਏਰੀਆ ’ਚ ਸਰਗਰਮ ਰੂਪ ’ਚ ਕੰਮ ਕਰ ਰਹੀ ਹੈ ਪਰ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ’ਚ ਰਾਜਾ ਵੜਿੰਗ ਦੀ ਪਤਨੀ ਦਾ ਨਾਮ ਨਾ ਹੋਣ ਨੂੰ ਲੈ ਕੇ ਸਿਆਸੀ ਗਲਿਆਰਿਆਂ ’ਚ ਕਈ ਤਰ੍ਹਾਂ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 24 ਘੰਟਿਆਂ ਲਈ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ
ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨਗੀ ਬਚਾਉਣ ਲਈ ਬਠਿੰਡਾ ਤੋਂ ਪਤਨੀ ਦੀ ਟਿਕਟ ਛੱਡਣੀ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਟਿਕਟਾਂ ਦੀ ਵੰਡ ਦੌਰਾਨ ਰਾਜਾ ਵੜਿੰਗ ਦੇ ਵਿਰੋਧੀਆਂ ਨੇ ਇਹ ਮੁੱਦਾ ਚੁੱਕਿਆ ਸੀ ਕਿ ਜੇਕਰ ਉਸ ਦੀ ਪਤਨੀ ਨੂੰ ਟਿਕਟ ਦੇ ਦਿੱਤੀ ਗਈ ਤਾਂ ਉਨ੍ਹਾਂ ਦੀਆਂ ਗਤੀਵਿਧੀਆਂ ਬਠਿੰਡਾ ’ਚ ਹੀ ਸੀਮਤ ਹੋ ਕੇ ਰਹਿ ਜਾਣਗੀਆਂ। ਦੱਸਿਆ ਜਾ ਰਿਹਾ ਹੈ ਕਿ ਟਿਕਟ ਲਈ ਜ਼ਿੱਦ ਕਰਨ ’ਤੇ ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਦਾ ਅਹੁਦਾ ਛੱਡਣ ਦੀ ਗੱਲ ਕਹੀ ਗਈ ਸੀ।

ਇਸ ਨੂੰ ਲੈ ਕੇ ਰਾਜਾ ਵੜਿੰਗ ਨੇ ਵੀ ਇਕ ਇੰਟਰਵਿਊ ਦੌਰਾਨ ਕਬੂਲ ਕੀਤਾ ਹੈ ਕਿ ਪੰਜਾਬ ਪ੍ਰਧਾਨ ਦੇ ਰੂਪ ’ਚ ਉਨ੍ਹਾਂ ਕੋਲ ਪੂਰੇ ਪੰਜਾਬ ਦੇ ਉਮੀਦਵਾਰਾਂ ਦੇ ਹੱਕ ’ਚ ਕੰਮ ਕਰਨ ਦੀ ਡਿਊਟੀ ਹੈ ਅਤੇ ਜੇਕਰ ਬਠਿੰਡਾ ’ਚ ਉਨ੍ਹਾਂ ਦੀ ਪਤਨੀ ਨੂੰ ਟਿਕਟ ਮਿਲਦੀ ਹੈ ਤਾਂ ਉਨ੍ਹਾਂ ਨੂੰ ਉੱਥੇ ਜ਼ਿਆਦਾ ਸਮਾਂ ਦੇਣਾ ਪੈਂਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News