ਜਨਮ ਦਿਨ ਮੌਕੇ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Friday, Nov 29, 2024 - 04:51 PM (IST)

ਜਨਮ ਦਿਨ ਮੌਕੇ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਜਲੰਧਰ/ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਆਪਣੇ ਜਨਮ ਦਿਨ ਮੌਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਰਾਜਾ ਵੜਿੰਗ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਪਾਰਲੀਮੈਂਟ ਵਿਚ ਮਿਲਣ ਉਪਰੰਤ ਰਾਜਾ ਵੜਿੰਗ ਨੇ ਤਸਵੀਰਾਂ ਟਵਿੱਟਰ 'ਤੇ ਸ਼ੇਅਰ ਕੀਤੀਆਂ ਹਨ।

PunjabKesari

ਇਹ ਵੀ ਪੜ੍ਹੋ- ਪੰਜਾਬ ਵਿਚ ਨਵੀਆਂ ਪਾਬੰਦੀਆਂ ਲਾਗੂ, ਜਾਣੋ ਕੀ ਹੈ ਕਾਰਨ

ਤਸਵੀਰਾਂ ਸ਼ੇਅਰ ਕਰਦੇ ਹੋਏ ਰਾਜਾ ਵੜਿੰਗ ਨੇ ਲਿਖਿਆ ਕਿ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਮੈਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦੇ ਕੇ ਜਨਮ ਦਿਨ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ ਹੈ। ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਤੁਹਾਡੀ ਦੂਰਅੰਦੇਸ਼ੀ ਸੋਚ ਅਤੇ ਮਜ਼ਬੂਤ ਅਗਵਾਈ ਮੈਨੂੰ ਹਮੇਸ਼ਾ ਪ੍ਰੇਰਣਾ ਦਿੰਦੀ ਰਹੇਗੀ। ਤੁਹਾਡਾ ਬਹੁਤ-ਬਹੁਤ ਧੰਨਵਾਦ। 

PunjabKesari

ਇਹ ਵੀ ਪੜ੍ਹੋ- ਬਿਜਲੀ 'ਤੇ ਸਬਸਿਡੀ ਨੂੰ ਲੈ ਕੇ ਭੰਬਲਭੂਸੇ 'ਚ ਪਏ ਉਪਭੋਗਤਾਵਾਂ ਲਈ ਅਹਿਮ ਖ਼ਬਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News