'ਰਾਜਾ ਵੜਿੰਗ' ਨੇ ਸਾਂਭਿਆ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ, ਬੋਲੇ-'ਪਾਰਟੀ ਲਈ ਆਖ਼ਰੀ ਦਮ ਤੱਕ ਲੜਾਂਗੇ'

04/22/2022 9:41:56 AM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਾਜਪੋਸ਼ੀ ਸਮਾਰੋਹ ਪੰਜਾਬ ਕਾਂਗਰਸ ਭਵਨ ਵਿਖੇ ਜਾਰੀ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਇਸ ਤਾਜਪੋਸ਼ੀ ਸਮਾਰੋਹ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਵੀ ਕਈ ਵੱਡੇ ਆਗੂ ਮੌਜੂਦ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵੀ ਇਸ ਸਮਾਰੋਹ 'ਚ ਆਪਣੇ ਸਮਰਥਕਾਂ ਸਮੇਤ ਪੁੱਜ ਸਕਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਅਸੀਂ ਅਖ਼ੀਰਲੇ ਦਮ ਤੱਕ ਲੜਾਂਗੇ ਕਿਉਂਕਿ ਪਾਰਟੀ ਨੂੰ ਬਣਾਉਣ ਲਈ ਲੱਖਾਂ ਲੋਕਾਂ ਦਾ ਖੂਨ ਪਸੀਨਾ ਲੱਗਿਆ ਹੋਇਆ ਹੈ ਅਤੇ ਇਸ ਪਾਰਟੀ ਨੂੰ ਸ਼ਹਾਦਤਾਂ ਦੇ ਕੇ ਸਿਰਜਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਵੱਧਣ ਲੱਗੇ 'ਕੋਰੋਨਾ' ਦੇ ਕੇਸ, ਸਰਕਾਰ ਨੇ ਜਾਰੀ ਕੀਤਾ ਇਹ ਸਖ਼ਤ ਹੁਕਮ

ਦੱਸਣਯੋਗ ਹੈ ਕਿ ਕਰੀਬ 5 ਮਹੀਨੇ ਪਹਿਲਾਂ ਕਾਂਗਰਸ ਨੇ ਪੰਜਾਬ 'ਚ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾ ਦਿੱਤਾ ਸੀ ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਨਵਜੋਤ ਸਿੱਧੂ ਕੋਲੋਂ ਕਾਂਗਰਸ ਹਾਈਕਮਾਨ ਨੇ ਅਸਤੀਫ਼ਾ ਮੰਗ ਲਿਆ ਸੀ, ਜਿਸ ਤੋਂ ਬਾਅਦ ਹੁਣ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਰਾਜਾ ਵੜਿੰਗ ਨੇ ਕਾਂਗਰਸ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : 7 ਲੋਕਾਂ ਦੇ ਜਿਊਂਦਾ ਸੜਨ ਦਾ ਮਾਮਲਾ, ਹਾਦਸੇ 'ਚ ਬਚਿਆ ਰਾਜੇਸ਼ ਬੋਲਿਆ-'ਮੈਂ ਜਿਊਂਦਾ ਹੀ ਮਰਿਆਂ ਬਰਾਬਰ ਹਾਂ'

ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਕਾਂਗਰਸ ਦੇ ਸੀਨੀਅਰ ਲੀਡਰ ਆਉਣ ਵਾਲੇ ਸਮੇਂ 'ਚ ਪਾਰਟੀ ਨੂੰ ਚਲਾਉਣ ਲਈ ਚੰਗੀ ਸੇਧ ਦੇਣਗੇ ਅਤੇ ਵਰਕਰਾਂ ਨੂੰ ਕਿਵੇਂ ਮਜ਼ਬੂਤ ਕਰਨਾ ਹੈ, ਇਹ ਵੀ ਸਿਖਾਉਣਗੇ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਬਹੁਤ ਪੁਰਾਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਹਮਣੇ ਜੋ ਵੀ ਚੁਣੌਤੀਆਂ ਖੜ੍ਹੀਆਂ ਹੋਣਗੀਆਂ, ਉਨ੍ਹਾਂ ਦਾ ਅਸੀਂ ਡੱਟ ਕੇ ਮੁਕਾਬਲਾ ਕਰਾਂਗੇ ਅਤੇ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤੀ ਵੱਲ ਲੈ ਕੇ ਜਾਵਾਂਗੇ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ, ਬਣਾਏ ਗਏ 2318 ਪ੍ਰੀਖਿਆ ਕੇਂਦਰ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News