ਵਿਰੋਧੀ ਧਿਰ ਦੇ ਗਠਜੋੜ I.N.D.I.A. ਮਗਰੋਂ ਪੰਜਾਬ ਕਾਂਗਰਸ ਦੀ ਸਥਿਤੀ ਬਾਰੇ ਬੋਲੇ ਰਾਜਾ ਵੜਿੰਗ
Friday, Jul 21, 2023 - 10:33 PM (IST)
ਚੰਡੀਗੜ੍ਹ (ਭਾਸ਼ਾ): ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿਚ NDA ਨਾਲ ਮੁਕਾਬਲਾ ਕਰਨ ਲਈ 26 ਵਿਰੋਧੀ ਪਾਰਟੀਆਂ ਦੇ ਹੱਥ ਮਿਲਾਉਣ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿਚ ਜਨਤਕ ਮੁੱਦਿਆਂ 'ਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਲੜਾਈ ਜਾਰੀ ਰੱਖੇਗੀ। ਕਾਂਗਰਸ ਤੇ 'ਆਪ' ਉਨ੍ਹਾਂ 26 ਸਿਆਸੀ ਪਾਰਟੀਆਂ ਵਿਚ ਸ਼ਾਮਲ ਹਨ, ਜੋ ਵਿਰੋਧੀ ਗਠਜੋੜ - ਇੰਡੀਅਨ ਨੈਸ਼ਨਲ ਡਿਵਲਪਮੈਂਟ ਇਨਕਲੁਸ਼ਿਵ ਅਲਾਇੰਸ (I.N.D.I.A.) ਦਾ ਹਿੱਸਾ ਹਨ।
ਇਹ ਖ਼ਬਰ ਵੀ ਪੜ੍ਹੋ - ਮੈਦਾਨ 'ਚ ਪਰਤੇ ਰਿਸ਼ਭ ਪੰਤ, BCCI ਨੇ ਬੁਮਰਾਹ ਸਣੇ 5 ਖਿਡਾਰੀਆਂ ਬਾਰੇ ਦਿੱਤੀ ਵੱਡੀ ਅਪਡੇਟ, ਜਾਣੋ ਕਦੋਂ ਹੋਵੇਗੀ ਵਾਪਸੀ
'ਆਪ' ਦੇ ਨਾਲ ਵਿਰੋਧੀ ਗਠਜੋੜ ਵਿਚ ਸ਼ਾਮਲ ਹੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਤੇ 'ਆਪ' ਨੇ ਇਕ ਸਮਝੌਤਾ ਕੀਤਾ ਹੈ ਤੇ ਸਭ ਤੋਂ ਪੁਰਾਣੀ ਪਾਰਟੀ ਨੂੰ ਹੁਣ ਪੰਜਾਬ ਵਿਚ 'ਸਰਕਾਰ ਦੀ ਪਾਰਟੀ' ਕਿਹਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਪ੍ਰਧਾਨ ਨੂੰ ਪੱਤਰ ਲਿਖ ਕੇ ਕਿਹਾ ਕਿ ਕਾਂਗਰਸੀ ਮੈਂਬਰਾਂ ਦੀਆਂ ਸੀਟਾਂ ਸੱਤਾ ਧਿਰ ਵੱਲ ਟਰਾਂਸਫਰ ਕਰ ਦੇਣੀਆਂ ਚਾਹੀਦੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਸੀਨੀਅਰ ਕਾਂਸਟੇਬਲ ਤੇ ਹੋਮਗਾਰਡ ਨੇ ਬੱਸ ਕੰਡਕਟਰ ਤੋਂ ਮੰਗੀ 2.5 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਇਸ ਵਿਚਾਲੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸੰਵਿਧਾਨਕ ਕਦਰਾਂ ਕੀਮਤਾਂ ਦੀ ਰੱਖਿਆ ਤੇ ਲੋਕਤੰਤਰ ਨੂੰ ਬਚਾਉਣ ਲਈ ਲੜਾਈ ਲੜੀ ਹੈ। ਵਿਰੋਧੀ ਧਿਰ 'I.N.D.I.A.' ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵਿਰੋਧੀ ਪਾਰਟੀ ਜੋ ਭਾਜਪਾ ਤੇ ਸੰਘ ਦੀ ਵਿਚਾਰਧਾਰਾ ਦੇ ਖ਼ਿਲਾਫ਼ ਹੈ, ਉਨ੍ਹਾਂ ਨੇ ਹੱਥ ਮਿਲਾ ਲਿਆ ਹੈ। ਪਰ ਮੀਡੀਆ ਇਸ ਨੂੰ ਇੰਝ ਰੰਗਤ ਦਿੰਦਾ ਹੈ ਕਿ ਇਕ ਸਿਆਸੀ ਗਠਜੋੜ ਬਣ ਗਿਆ ਹੈ। ਅਜੇ ਤਕ ਕੋਈ ਚਰਚਾ ਨਹੀਂ ਹੋਈ। ਅਸੀਂ ਪੰਜਾਬ ਵਿਚ ਮੁੱਖ ਵਿਰੋਧੀ ਧਿਰ ਹਾਂ। ਜੇਕਰ ਸੂਬਿਆਂ ਵਿਚ ਅਜਿਹਾ ਕੋਈ ਮੁੱਦਾ (ਗਠਜੋੜ) ਆਉਂਦਾ ਹੈ, ਤਾਂ ਪਾਰਟੀ ਹਾਈਕਮਾਨ ਸੂਬਾ ਇਕਾਈਆਂ ਨਾਲ ਮਸ਼ਵਰਾ ਕਰੇਗੀ ਤੇ ਇਸ ਤੋਂ ਬਾਅਦ ਹੀ ਫ਼ੈਸਲਾ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਮਣੀਪੁਰ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਰਗਰਮ ਹੋਈ ਪੁਲਸ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ
ਵੜਿੰਗ ਨੇ ਕਿਹਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀ ਹੈ। ਅਸੀਂ ਇਹ ਲੜਾਈ ਜਾਰੀ ਰੱਖਾਂਗੇ। ਪੰਜਾਬ ਕਾਂਗਰਸ ਮੁਖੀ ਨੇ ਕਿਹਾ ਕਿ ਸੀਨੀਅਰ ਆਗੂਆਂ ਨੇ ਬੁੱਧਵਾਰ ਨੂੰ ਹੜ੍ਹ ਨਾਲ ਸਬੰਧਤ ਮੁੱਦਿਆਂ, ਪੀੜਤਾਂ ਨੂੰ ਮੁਆਵਜ਼ਾ ਅਤੇ ਸੂਬੇ ਨਾਲ ਸਬੰਧਤ ਹੋਰ ਮਹੱਤਵਪੂਰਨ ਮੁੱਦਿਆਂ 'ਤੇ ਵਿਸਥਾਰਤ ਚਰਚਾ ਕੀਤੀ। ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਮੁਆਵਜ਼ਾ ਦਵਾਉਣ ਲਈ ਸੂਬਾ ਤੇ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ।
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8