ਰਾਹੁਲ ਗਾਂਧੀ ਦੇ ਸਿੱਖਾਂ ਬਾਰੇ ਦਿੱਤੇ ਬਿਆਨ ''ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
Thursday, Sep 12, 2024 - 01:18 PM (IST)
ਲੁਧਿਆਣਾ (ਵੈੱਬ ਡੈਸਕ): ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿਚ ਦਿੱਤੇ ਬਿਆਨ 'ਤੇ ਛਿੜੇ ਵਿਵਾਦ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਟਿੱਪਣੀ ਨੂੰ ਤੋੜ ਮਰੋੜ ਕੇ ਕੁੱਝ ਵਿਅਕਤੀ ਸਿਆਸੀ ਲਾਹਾ ਭਾਲ ਰਹੇ ਹਨ, ਪਰ ਉਹ ਇਸ ਵਿਚ ਹਰਗਿਜ਼ ਕਾਮਯਾਬ ਨਹੀਂ ਹੋਣਗੇ ਕਿਉਂਕਿ ਦੇਸ਼ ਜਾਣ ਚੁੱਕਿਆ ਹੈ ਕਿ ਵੰਡ ਪਾਊ ਰਾਜਨੀਤੀ ਕੌਣ ਕਰਦਾ ਹੈ ਤੇ ਕਿਉਂ ਕਰਦਾ ਹੈ। ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਇਸ ਦੇਸ਼ ਦੇ ਲੋਕਾਂ ਨੂੰ ਪਿਆਰ ਕਰਦੇ ਹਨ ਭਾਵੇਂ ਉਹ ਸਿੱਖ ਹੋਣ, ਹਿੰਦੂ ਹੋਣ, ਪੱਛੜੇ ਹੋਣ ਜਾਂ ਕੁਝ ਹੋਰ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ! ਦੋਵੇਂ ਪਾਸਿਓਂ ਤਾਬੜਤੋੜ ਫ਼ਾਇਰਿੰਗ
ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਕਿਹਾ ਕਿ ਅਮਰੀਕਾ ਵਿਚ ਰਾਹੁਲ ਗਾਂਧੀ ਨੇ ਇਕ ਸਿੱਖ ਵਿਅਕਤੀ ਨਾਲ ਗੱਲ ਕਰਦਿਆਂ ਕਿਹਾ ਸੀ ਕਿ ਤੁਸੀਂ ਜੋ ਕੜਾ ਤੇ ਦਸਤਾਰ ਬੰਨ੍ਹੀ ਹੋਈ ਹੈ, ਹੋ ਸਕਦਾ ਹੈ ਕੱਲ੍ਹ ਨੂੰ ਇਹ ਵੀ ਕਿਸੇ ਤੋਂ ਪੁੱਛ ਕੇ ਬੰਨ੍ਹਣੀ ਪਵੇ। ਵੜਿੰਗ ਨੇ ਕਿਹਾ ਕਿ ਉਸ ਗੱਲ ਦਾ ਮਤਲਬ ਸੀ ਕਿ ਦੇਸ਼ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ। ਸੱਤਾ ਦੀ ਰਾਜਨੀਤੀ ਨੇ ਦੇਸ਼ ਨੂੰ ਵੰਡਣ ਦਾ ਕੰਮ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਵੀ ਇਹੀ ਕਿਹਾ ਕਿ ਲੋਕਾਂ ਨੂੰ ਧਰਮ ਤੇ ਜਾਤਿ ਦੇ ਨਾਂ 'ਤੇ ਵੰਡਿਆ ਜਾ ਰਿਹਾ ਹੈ। ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਜੋ ਕਿਹਾ, ਸਹੀ ਕਿਹਾ, ਇਸ ਵਿਚ ਸਿੱਖਾਂ ਦੇ ਖ਼ਿਲਾਫ਼ ਕੋਈ ਗੱਲ ਨਹੀਂ ਸੀ।
ਰਾਜਾ ਵੜਿੰਗ ਨੇ ਰਾਹੁਲ ਗਾਂਧੀ ਦਾ ਵਿਰੋਧ ਕਰਨ ਵਾਲੇ ਕੁਝ ਭਾਜਪਾ ਆਗੂਆਂ 'ਤੇ ਵੀ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਹ ਭਗੌੜੇ ਕਦੇ ਰਾਹੁਲ ਗਾਂਧੀ ਦੀਆਂ ਤਾਰੀਫ਼ਾਂ ਕਰਦੇ ਨਹੀਂ ਸੀ ਥੱਕਦੇ। ਇਹ ਲੋਕ ਕੁਝ ਨਹੀਂ ਸੀ, ਇਨ੍ਹਾਂ ਨੂੰ ਰਾਹੁਲ ਗਾਂਧੀ ਨੇ ਬਣਾਇਆ ਹੈ। ਕਾਂਗਰਸ ਛੱਡ ਕੇ ਗਿਆ ਜਿਹੜਾ ਬੰਦਾ ਚੋਣ ਹਾਰਿਆ ਸੀ, ਉਸ ਨੂੰ ਵੀ ਭਾਜਪਾ ਵਾਲਿਆਂ ਨੇ ਵੱਡਾ ਬਣਾ ਦਿੱਤਾ। ਰਾਜਾ ਵੜਿੰਗ ਨੇ ਰਾਹੁਲ ਗਾਂਧੀ ਸਿੱਖ ਇਤਿਹਾਸ, ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹਾਦਤ ਬਾਰੇ ਇਨ੍ਹਾਂ ਭਾਜਪਾ ਆਗੂਆਂ ਨਾਲੋਂ ਵੱਧ ਜਾਣਕਾਰੀ ਰੱਖਦੇ ਹਨ। ਵੜਿੰਗ ਨੇ ਇਨ੍ਹਾਂ ਭਾਜਪਾ ਆਗੂਆਂ ਨੂੰ ਚੈਲੰਜ ਕੀਤਾ ਕਿ ਉਹ ਰਾਹੁਲ ਗਾਂਧੀ ਨਾਲ ਸਿੱਖੀ 'ਤੇ ਗੱਲ ਕਰਕੇ ਦਿਖਾ ਦੇਣ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਸਿੱਖ ਕੌਮ ਪ੍ਰਤੀ ਬਹੁਤ ਭਾਰੀ ਪਿਆਰ ਤੇ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਜਿਹੜਾ ਬੰਦਾ ਆਪਣੇ ਇੰਨੇ ਰੁਝੇਵਿਆਂ ਵਿਚੋਂ 3-3 ਦਿਨ ਸ੍ਰੀ ਹਰਿਮੰਦਰ ਸਾਹਿਬ ਸੇਵਾ ਕਰ ਕੇ ਆਪਣੀ ਭਾਵਨਾ ਲੋਕਾਂ ਨੂੰ ਪ੍ਰਗਟ ਕਰੇ, ਪੰਜਾਬ ਵਿਚ ਯਾਤਰਾ ਦੌਰਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੱਗ ਬੰਨ੍ਹ ਕੇ ਨਤਮਸਤਕ ਹੋਵੇ, ਦੇਸ਼ ਦੀ ਪਾਰਲੀਮੈਂਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੱਲ ਕਰੇ, ਉਹ ਸਿੱਖਾਂ ਦੇ ਖ਼ਿਲਾਫ਼ ਕਿਵੇਂ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8