ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਰਾਜਾ ਵੜਿੰਗ ਨੇ ਕੀਤਾ ਟਵੀਟ, ਲਿਖੀਆਂ ਇਹ ਗੱਲਾਂ

05/29/2024 9:38:57 AM

ਲੁਧਿਆਣਾ (ਵੈੱਬ ਡੈਸਕ): ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਚੋਣਾਂ 2024 ਲਈ ਕਾਂਗਰਸ ਦੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਹੈ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਸਭ ਦੇ ਦਿਲਾਂ ਵਿਚ ਰਹੇਗਾ। 

ਇਹ ਖ਼ਬਰ ਵੀ ਪੜ੍ਹੋ - ਪੁੱਤ ਦੀ ਦੂਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਨੇ ਸਾਂਝੀ ਕੀਤੀ ਭਾਵੁਕ ਪੋਸਟ, ਰੁਆ ਦੇਵੇਗੀ ਕੱਲੀ-ਕੱਲੀ ਗੱਲ

ਰਾਜਾ ਵੜਿੰਗ ਨੇ ਲਿਖਿਆ, "ਅੱਖੀਆਂ 'ਚੋਂ ਵੱਗਦੇ ਹੰਝੂਆਂ ਨੂੰ ਕਦੇ ਠੱਲਿਆ ਨਹੀਂ ਜਾਂਦਾ, ਚੜ੍ਹੀ ਜਵਾਨੀ ਵਿਛੜੇ ਵੀਰਾਂ ਦਾ ਦੁੱਖ ਝੱਲਿਆ ਨਹੀਂ ਜਾਂਦਾ। Miss you Yara … ਤੂੰ ਹਮੇਸ਼ਾ ਸਾਡੇ ਦਿਲਾਂ ਵਿਚ ਰਹੇਂਗਾ।"

PunjabKesari

ਇਹ ਖ਼ਬਰ ਵੀ ਪੜ੍ਹੋ - ਦੂਜੀ ਬਰਸੀ ਮੌਕੇ ਪੁੱਤ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਬਾਪੂ ਬਲਕੌਰ ਸਿੰਘ ਨੇ ਸਾਂਝੀ ਕੀਤੀ ਪੋਸਟ

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਸੀ। ਉਹ ਮਾਨਸਾ ਤੋਂ ਵਿਧਾਨ ਸਭਾ ਦੀ ਚੋਣ ਵੀ ਲੜੇ ਸਨ, ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ। 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News