ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
Friday, Sep 27, 2024 - 11:07 AM (IST)
ਲੁਧਿਆਣਾ (ਵੈੱਬ ਡੈਸਕ): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਟਵੀਟ ਕਰ ਕੇ ਸੁਨੀਲ ਜਾਖੜ 'ਤੇ ਨਿਸ਼ਾਨਾ ਵਿੰਨ੍ਹਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ? ਭਾਜਪਾ ਆਗੂ ਨੇ ਦਿੱਤਾ ਵੱਡਾ ਬਿਆਨ
ਪੰਜਾਬ ਕਾਂਗਰਸ ਪ੍ਰਧਾਨ ਨੇ ਟਵਿਟਰ 'ਤੇ ਸੁਨੀਲ ਜਾਖੜ ਦੇ ਅਸਤੀਫ਼ੇ ਦੀ ਖ਼ਬਰ ਸਾਂਝੀ ਕਰਦਿਆਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹੈ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਜਾਖੜ ਨੂੰ ਪੁੱਛਿਆ ਹੈ ਕਿ ਉਹ ਅੱਗੇ ਕਿੱਥੇ ਜਾ ਰਹੇ ਹਨ।
ਇੱਥੇ ਦੱਸ ਦਈਏ ਕਿ ਸੁਨੀਲ ਜਾਖੜ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ। ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਮਗਰੋਂ ਕੁਝ ਦੇਰ ਲਈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਤਕ ਦੀਆਂ ਚਰਚਾਵਾਂ ਸਨ, ਪਰ ਫ਼ਿਰ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ। ਇਸ ਤੋਂ ਕੁਝ ਦੇਰ ਬਾਅਦ ਸੁਨੀਲ ਜਾਖੜ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਭਾਜਪਾ ਵੱਲੋਂ ਉਨ੍ਹਾਂ ਨੂੰ ਸੂਬੇ ਵਿਚ ਪਾਰਟੀ ਦੀ ਕਮਾਨ ਸੌਂਪ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਇਕ ਗ਼ਲਤੀ 'ਤੇ ਹੋ ਸਕਦੈ 50 ਹਜ਼ਾਰ ਤਕ ਦਾ ਜੁਰਮਾਨਾ, ਪੜ੍ਹੋ ਨਵੀਂ 'ਰੇਟ ਲਿਸਟ'
ਹੁਣ ਇਹ ਖ਼ਬਰਾਂ ਚੱਲ ਰਹੀਆਂ ਹਨ ਕਿ ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਇਸ ਨੂੰ ਲੈ ਕੇ ਸੁਨੀਲ ਜਾਖੜ ਦਾ ਕੋਈ ਬਿਆਨ ਤਾਂ ਸਾਹਮਣੇ ਨਹੀਂ ਆਇਆ, ਪਰ ਭਾਜਪਾ ਆਗੂ ਅਨਿਲ ਸਰੀਨ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਖ਼ਬਰਾਂ ਸ਼ਰਾਰਤੀ ਅਨਸਰਾਂ ਵੱਲੋਂ ਫ਼ੈਲਾਈਆਂ ਜਾ ਰਹੀਆਂ ਹਨ ਤੇ ਇਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ। ਸਰੀਨ ਨੇ ਕਿਹਾ ਹੈ ਕਿ ਸੁਨੀਲ ਜਾਖੜ ਹੀ ਸੂਬੇ ਵਿਚ ਭਾਜਪਾ ਦੀ ਅਗਵਾਈ ਕਰ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8