ਰਾਧਾ ਸੁਆਮੀ ਡੇਰਾ ਬਿਆਸ ਵਿਖੇ ਨਤਮਸਤਕ ਹੋਏ ਰਾਜਾ ਵੜਿੰਗ, ਬਾਬਾ ਗੁਰਿੰਦਰ ਸਿੰਘ ਜੀ ਤੋਂ ਲਿਆ ਅਸ਼ੀਰਵਾਦ

Wednesday, Jun 12, 2024 - 10:31 AM (IST)

ਰਾਧਾ ਸੁਆਮੀ ਡੇਰਾ ਬਿਆਸ ਵਿਖੇ ਨਤਮਸਤਕ ਹੋਏ ਰਾਜਾ ਵੜਿੰਗ, ਬਾਬਾ ਗੁਰਿੰਦਰ ਸਿੰਘ ਜੀ ਤੋਂ ਲਿਆ ਅਸ਼ੀਰਵਾਦ

ਲੁਧਿਆਣਾ (ਵੈੱਬ ਡੈਸਕ): ਲੋਕ ਸਭਾ ਚੋਣਾਂ ਵਿਚ ਲੁਧਿਆਣਾ ਤੋਂ ਜਿੱਤ ਹਾਸਲ ਕਰਨ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਪਤਨੀ ਅੰਮ੍ਰਿਤਾ ਵੜਿੰਗ, ਕਾਂਗਰਸੀ ਆਗੂ ਹੈਪੀ ਖੈੜਾ ਤੇ ਹੋਰ ਸਾਥੀ ਮੌਜੂਦ ਰਹੇ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਬਾਬਾ ਗੁਰਿੰਦਰ ਸਿੰਘ ਜੀ ਨਾਲ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਰਾਜਾ ਵੜਿੰਗ ਨੇ ਲਿਖਿਆ ਕਿ, "ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰ ਕੇ ਅਸ਼ੀਰਵਾਦ ਪ੍ਰਾਪਤ ਕੀਤਾ।"

ਇਹ ਖ਼ਬਰ ਵੀ ਪੜ੍ਹੋ - ਚੋਣ ਨਤੀਜਿਆਂ ਮਗਰੋਂ CM ਮਾਨ ਦਾ ਐਕਸ਼ਨ! ਵਿਧਾਇਕਾਂ ਨੂੰ ਜਾਰੀ ਕਰ ਦਿੱਤੇ ਹੁਕਮ, ਖ਼ੁਦ ਕਰਨਗੇ ਚੈਕਿੰਗ

ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕ ਸਭਾ ਚੋਣਾਂ ਵਿਚ ਲੁਧਿਆਣਾ ਸੀਟ ਫ਼ਤਿਹ ਕਰ ਕੇ ਕਾਂਗਰਸੀ ਪਾਰਟੀ ਦਾ ਕਿਲ੍ਹਾ ਕਾਇਮ ਰੱਖਣ ਵਿਚ ਕਾਮਯਾਬ ਹੋਏ ਸਨ। ਰਾਜਾ ਵੜਿੰਗ ਨੇ 20 ਹਜ਼ਾਰ ਤੋਂ ਵੱਧ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਸੀ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੂਜੇ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ 'ਤੇ ਰਹੇ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News