ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

Tuesday, May 16, 2023 - 11:58 AM (IST)

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਨਿਰਵੈਰ ਸਿੰਘ ਸਾਹਬੀ ਸਾਬਕਾ ਚੇਅਰਮੈਨ, ਸੰਦੀਪ ਸਿੰਘ ਤੇ ਪ੍ਰਦੀਪ ਸਿੰਘ ਭਲਾਈਪੁਰ, ਗੁਰਦੀਪ ਸਿੰਘ ਐੱਮ.ਸੀ, ਪਰਮਿੰਦਰਜੀਤ ਸਿੰਘ ਸਾਬਕਾ ਸਰਪੰਚ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਸਰਬਜੀਤ ਸਿੰਘ ਸੰਧੂ ਸਾਬਕਾ ਸਰਪੰਚ, ਦਲਬੀਰ ਸਿੰਘ ਸਰਪੰਚ, ਚਰਨਜੀਤ ਸਿੰਘ ਭੱਟੀ, ਮਨਜੀਤ ਸਿੰਘ ਠੁਕਰਾਲ, ਚੈਂਚਲ ਸਿੰਘ ਆਦਿ ਵੱਲੋਂ ਰਾਜਾ ਵੜਿੰਗ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਦੋਆਬੇ ਦੀ ਰਾਜਨੀਤੀ ’ਚ ਸੁਸ਼ੀਲ ਰਿੰਕੂ ਦਾ ਕੱਦ ਵਧਿਆ

PunjabKesari
ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਸਰਕਾਰ ਵੱਲੋਂ ਕਾਂਗਰਸ ਪੱਖੀ ਪੰਚਾਇਤਾਂ ਨੂੰ ਡਰਾਇਆ ਧਮਕਾਇਆ ਗਿਆ ਅਤੇ ਆਪਣੀ ਮਸ਼ੀਨਰੀ ਅਤੇ ਅਫਸਰਸ਼ਾਹੀ ਦੀ ਦੁਰਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਉਨ੍ਹਾਂ ਦੇ ਰਿਕਾਰਡ ਤਲਬ ਕਰਨ ਦੀ ਧਮਕੀ ਦਿਤੀ ਗਈ।

PunjabKesari

ਇਸੇ ਕਾਰਨ ਹੀ ਚੋਣਾਂ ਦੌਰਾਨ ਵੋਟਾਂ ਦੀ ਪ੍ਰਤੀਸ਼ਤਤਾ ਘੱਟ ਰਹੀ, ਸਿਰਫ਼ ‘ਆਪ’ ਸਮਰਥਕਾਂ ਵੱਲੋਂ ਹੀ ਵੋਟ ਦਾ ਇਸਤੇਮਾਲ ਕੀਤਾ ਜਾ ਸਕਿਆ, ਜੋ ਪਾਰਟੀ ਲਈ ਜਿੱਤ ਦਾ ਕਾਰਨ ਬਣਿਆ। ਉਨ੍ਹਾਂ ਕਿਹਾ ਕਿ 2024 ’ਚ ਕਾਂਗਰਸ ਪਾਰਟੀ ਸਾਰੀਆ ਸੀਟਾਂ ਸ਼ਾਨ ਨਾਲ ਜਿੱਤੇਗੀ, ਕਿਉਂਕਿ ਲੋਕਾਂ ਦਾ ਰੁਖ ਕਾਂਗਰਸ ਪਾਰਟੀ ਵੱਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿਚਲੀਆ ਧੜੇਬੰਦੀਆਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਤਾਂ ਕਿ ਪਾਰਟੀ ਦੀ ਮਜ਼ਬੂਤੀ ਹੋਰ ਵਧੇਰੇ ਵੱਧ ਸਕੇ।

PunjabKesari

ਇਹ ਵੀ ਪੜ੍ਹੋ : ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ’ਚ ਸਿੰਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ

https://t.me/onlinejagbani


author

Anuradha

Content Editor

Related News