ਪੰਜਾਬ ''ਚ ਹੜ੍ਹਾਂ ਨੂੰ ਲੈ ਕੇ ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖੀ ਚਿੱਠੀ
Monday, Sep 01, 2025 - 12:41 PM (IST)

ਚੰਡੀਗੜ੍ਹ (ਸੁਖਦੀਪ ਸਿੰਘ ਮਾਨ): ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਜ਼ਰੂਰੀ ਹੜ੍ਹ ਰਾਹਤ ਪੈਕੇਜ ਦੇਣ ਦੀ ਮੰਗ ਕੀਤੀ ਗਈ ਹੈ।
ਵੜਿੰਗ ਨੇ ਚਿੱਠੀ ਰਾਹੀਂ PM ਮੋਦੀ ਦਾ ਧਿਆਨ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਵੱਲ ਦਿਵਾਉਂਦਿਆ ਦੱਸਿਆ ਕਿ ਰਾਜ ਦੇ ਲਗਭਗ 23 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿਚੋਂ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਪਟਿਆਲਾ, ਹੁਸ਼ਿਆਰਪੁਰ, ਸੰਗਰੂਰ ਅਤੇ ਬਰਨਾਲਾ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਹ ਇੰਡਸਟਰੀਜ਼ ਰਹਿਣਗੀਆਂ ਬੰਦ! ਜਾਰੀ ਹੋ ਗਏ ਹੁਕਮ
ਰਾਜਾ ਵੜਿੰਗ ਨੇ ਕਿਹਾ ਹੈ ਕਿ ਹੁਣ ਤੱਕ ਜਾਨ-ਮਾਲ ਅਤੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅਗਲੇ ਕੁਝ ਦਿਨਾਂ ਤੱਕ ਬਾਰਿਸ਼ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਹੁਣ ਤੱਕ ਪ੍ਰਭਾਵਿਤ ਹੋਏ ਲੋਕਾਂ ਨੂੰ ਅਜੇ ਤੱਕ ਢੁਕਵੀਂ ਰਾਹਤ ਨਹੀਂ ਮਿਲੀ ਹੈ। ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਲਈ ਇਕ ਜ਼ਰੂਰੀ 'ਹੜ੍ਹ ਰਾਹਤ ਪੈਕੇਜ' ਤਰੁੰਤ ਦੇਣ ਦੀ ਮੰਗ ਕੀਤੀ ਹੈ ।
ਉਨ੍ਹਾਂ ਦੱਸਿਆ ਕਿ ਅਨੁਮਾਨਿਤ ਨੁਕਸਾਨ ਹਜ਼ਾਰਾਂ ਕਰੋੜ ਰੁਪਏ ਦਾ ਹੈ। ਹੁਣ ਤੱਕ 1300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਝੋਨੇ ਦੀ ਖੜ੍ਹੀ ਫਸਲ, ਜੋ ਕਿ ਲਗਭਗ ਕਟਾਈ ਦੇ ਕੰਢੇ 'ਤੇ ਸੀ, ਡੁੱਬੀ ਹੋਈ ਹੈ, ਕੁਝ ਵੀ ਬਚਾਇਆ ਨਹੀਂ ਜਾ ਸਕਦਾ ਅਤੇ ਹੁਣ ਤੱਕ 26 ਜਾਨਾਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਲਈ ਇਕ ਜ਼ਰੂਰੀ ਹੜ੍ਹ ਰਾਹਤ ਪੈਕੇਜ ਲਈ ਤੁਹਾਡੇ ਤੁਰੰਤ ਦਖਲ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਆਪਣਾ ਜਾਇਜ਼ ਹੱਕ ਚਾਹੁੰਦੇ ਹਾਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8