ਪ੍ਰਧਾਨਗੀ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਦਰਮਿਆਨ ਰਾਜਾ ਵੜਿੰਗ ਦਾ ਵੱਡਾ ਬਿਆਨ
Saturday, Dec 06, 2025 - 12:09 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀਆਂ ਚਰਚਾਵਾਂ 'ਤੇ ਰਾਜਾ ਵੜਿੰਗ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਨੇ ਕਦੇ ਵੀ ਸੂਬਾਈ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਨਹੀਂ ਕਿਹਾ। ਅਸਤੀਫ਼ੇ ਬਾਰੇ ਚੱਲ ਰਹੀ ਚਰਚਾ ਅਫ਼ਵਾਹ ਤੋਂ ਵੱਧ ਕੁਝ ਨਹੀਂ। ਉਹ ਤਾਂ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਲਈ ਟਿਕਟਾਂ ਵੰਡ ਰਹੇ ਹਨ ਅਤੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਗੱਲ ਕਿਸੇ ਵੱਲੋਂ ਜਾਣ-ਬੁੱਝ ਕੇ ਫੈਲਾਈ ਜਾ ਰਹੀ ਹੈ, ਜਦੋਂ ਅਜਿਹੀ ਕੋਈ ਗੱਲ ਹੋਵੇਗੀ ਤਾਂ ਉਹ ਖ਼ੁਦ ਮੀਡੀਆ ਨੂੰ ਦੱਸਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਵਿਚ ਪੈ ਗਿਆ ਰੱਫੜ, ਅੱਗੋਂ ਪੰਚਾਇਤਾਂ ਨੇ ਵੀ ਕਰ 'ਤਾ ਵੱਡਾ ਐਲਾਨ
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ’ਚ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦੇ ਹਵਾਲੇ ਨਾਲ ਪੁਲਸ ਅਫ਼ਸਰਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਾ ਉਹ ਭੁੱਲਣਗੇ ਅਤੇ ਨਾ ਹੀ ਮੁਆਫ਼ ਕਰਨਗੇ। ਪਟਿਆਲਾ ਦੇ ਐੱਸ. ਐੱਸ. ਪੀ ਵਰੁਣ ਸ਼ਰਮਾ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ’ਚ ਵੜਿੰਗ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਦੋਸ਼ ਸੱਚ ਸਾਬਤ ਹੋਣ ’ਤੇ ਅਧਿਕਾਰੀ ਨੂੰ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਵੱਲ ਤੇਜ਼ੀ ਨਾਲ ਵੱਧ ਰਿਹਾ ਖ਼ਤਰਾ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
