ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ 'ਰਾਜਾ ਵੜਿੰਗ' ਨੇ ਘੇਰੀ ਪੰਜਾਬ ਸਰਕਾਰ, ਕੇਂਦਰ 'ਤੇ ਵੀ ਲਾਇਆ ਨਿਸ਼ਾਨਾ
Saturday, Jul 09, 2022 - 02:13 PM (IST)
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦੇਵਾਸ਼ੀਸ਼ ਜਰਾਰੀਆ ਦੇ ਨਾਲ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਰਾਜਾ ਵੜਿੰਗ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਗਿਆ। ਰਾਜਾ ਵੜਿੰਗ ਨੇ ਕਿਹਾ ਕਿ ਇੱਥੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਮਗਰੋਂ ਗੈਂਗਸਟਰ ਸ਼ਰੇਆਮ ਬੰਦਾ ਮਾਰ ਦਿੰਦੇ ਹਨ ਪਰ ਸਰਕਾਰ ਕੁੱਝ ਨਹੀਂ ਕਰਦੀ।
ਸਿੱਧੂ ਮੂਸੇਵਾਲਾ ਕਤਲਕਾਂਡ ਬਾਰੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅਜੇ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਦੇਸ਼ 'ਚ ਜੋ ਵੀ ਘਟਨਾਕ੍ਰਮ ਹੋ ਰਿਹਾ ਹੈ, ਉਸ ਲਈ ਜ਼ਿੰਮੇਵਾਰ ਭਾਜਪਾ ਸਰਕਾਰ ਹੈ।
ਅਗਨੀਪਥ ਯੋਜਨਾ 'ਤੇ ਵੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਗਨੀਪਥ ਖ਼ਿਲਾਫ਼ ਪ੍ਰਸਤਾਵ ਲਿਆਂਦਾ ਹੈ ਅਤੇ ਇਹ ਸਕੀਮ ਲਾਗੂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਜੇਕਰ ਸਰਕਾਰ ਪਿਛਲੇ ਦਰਵਾਜ਼ੇ ਤੋਂ ਕਹਿ ਰਹੀ ਹੈ ਕਿ ਅਗਨੀਪਥ ਵਧੀਆ ਸਕੀਮ ਹੈ ਤਾਂ ਮੈਨੂੰ ਲੱਗਦਾ ਹੈ ਕਿ ਇਸ ਤੋਂ ਸਿੱਧੂ ਹੁੰਦਾ ਹੈ ਕਿ ਕਿਤੇ ਨਾ ਕਿਤੇ ਆਮ ਆਦਮੀ ਪਾਰਟੀ, ਭਾਜਪਾ ਦੀ ਬੀ ਟੀਮ ਹੈ।
ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ, ਟਰੇਨ ਦੇ ਡੱਬੇ ਨੂੰ ਲੱਗੀ ਅੱਗ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ