ਪੰਜਾਬ 'ਚ 'ਭਾਰਤ ਜੋੜੋ' ਯਾਤਰਾ ਦੀਆਂ ਤਿਆਰੀਆਂ ਮੁਕੰਮਲ, ਰਾਜਾ ਵੜਿੰਗ ਨੇ ਦਿੱਤੀ ਅਹਿਮ ਜਾਣਕਾਰੀ

01/07/2023 1:32:38 PM

ਚੰਡੀਗੜ੍ਹ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਹੀ ਰਾਹੁਲ ਗਾਂਧੀ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਪਰ ਇਹ ਕਾਂਗਰਸ ਦੀ ਨਹੀਂ, ਸਗੋਂ ਭਾਰਤ ਜੋੜੋ ਯਾਤਰਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਕਾਂਗਰਸ ਨੂੰ ਨਹੀਂ, ਸਗੋਂ ਦੇਸ਼ ਨੂੰ ਮਜ਼ਬੂਤ ਕਰਨਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਅੰਗੇਰਜ਼ਾਂ ਨੂੰ ਭਾਰਤ ਛੱਡਣ ਲਈ 'ਭਾਰਤ ਛੋੜੋ ਯਾਤਰਾ' ਸ਼ੁਰੂ ਕੀਤੀ ਸੀ ਪਰ ਰਾਹੁਲ ਗਾਂਧੀ ਅੱਜ ਦੇ ਸਮੇਂ ਦੀ ਲੋੜ ਮੁਤਾਬਕ 'ਭਾਰਤ ਜੋੜੋ' ਯਾਤਰਾ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਹ ਯਾਤਰਾ 7 ਸਤੰਬਰ, 2022 ਨੂੰ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚੱਲਣੀ ਹੈ। ਹੁਣ ਤੱਕ ਇਹ ਯਾਤਰਾ 12 ਸੂਬਿਆਂ 'ਚੋਂ ਲੰਘ ਕੇ ਆਈ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਰੋਜ਼ ਸਵੇਰੇ 6 ਵਜੇ ਚੱਲਦੀ ਹੈ ਅਤੇ 12-14 ਕਿਲੋਮੀਟਰ ਦਾ ਪੜਾਅ ਤੈਅ ਕਰਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ 'ਠੰਡ' ਨਾਲ ਸੀਤ ਲਹਿਰ ਦਾ ਕਹਿਰ ਜਾਰੀ, ਜਾਣੋ ਕਿਹੜਾ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ

ਉਨ੍ਹਾਂ ਦੱਸਿਆ ਕਿ 6 ਕਿਲੋਮੀਟਰ ਚੱਲਣ ਮਗਰੋਂ ਯਾਤਰਾ ਚਾਹ-ਪਾਣੀ ਵਾਸਤੇ 30-40 ਮਿੰਟਾਂ ਲਈ ਰੁਕਦੀ ਹੈ। ਰਾਜਾ ਵੜਿੰਗ ਨੇ ਦੱਸਿਆ ਕਿ ਪੰਜਾਬ 'ਚ ਇਹ ਯਾਤਰਾ 10 ਤਾਰੀਖ਼ ਦੀ ਸ਼ਾਮ ਨੂੰ ਪੁੱਜੇਗੀ ਅਤੇ ਇਸ ਦਾ ਰਾਤ ਦਾ ਠਹਿਰਾਅ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਜੀ ਦੀ ਸਪੀਚ ਹੋਵੇਗੀ, ਜਿਸ ਤੋਂ ਬਾਅਦ ਯਾਤਰਾ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਨੂੰ ਲੈ ਕੇ ਸਾਰੀਆਂ ਤਿਆਰੀ ਮੁਕੰਮਲ ਹੋ ਚੁੱਕੀਆਂ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita