ਚੋਣ ਨਿਸ਼ਾਨ ਅਲਾਟ ਹੋਣ ਮਗਰੋਂ ਰੱਦ ਹੋਏ ਨਾਮਜ਼ਦਗੀ ਕਾਗਜ਼, ਰਾਜਾ ਵੜਿੰਗ ਨੇ SDM ਦਫ਼ਤਰ ਦੇ ਬਾਹਰ ਦਿੱਤਾ ਧਰਨਾ

Wednesday, Oct 09, 2024 - 05:51 AM (IST)

ਗਿੱਦੜਬਾਹਾ (ਕਟਾਰੀਆ)- ਬੀਤੀ ਰਾਤ ਸਰਪੰਚੀ ਚੋਣਾਂ ਦੇ ਲਈ ਖੜ੍ਹੇ ਹੋਏ ਹਲਕਾ ਗਿੱਦੜਬਾਹਾ ਦੇ ਵੱਡੀ ਗਿਣਤੀ ਦੇ ’ਚ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ-ਪੱਤਰ ਰੱਦ ਕਰਨ ਕਾਰਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ (ਰਾਜਾ) ਵੜਿੰਗ ਦੀ ਅਗਵਾਈ ਹੇਠ ਇਥੋਂ ਦੇ ਐੱਸ.ਡੀ.ਐੱਮ. ਦੇ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ।

ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੇ ਬਾਵਜੂਦ ਸਵੇਰੇ 4 ਵਜੇ ਉਨ੍ਹਾਂ ਦੇ ਨਾਮਜ਼ਦਗੀ-ਕਾਗਜ਼ ਰੱਦ ਕਰ ਕੇ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

PunjabKesari

ਇਹ ਵੀ ਪੜ੍ਹੋ- ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ

ਉਨ੍ਹਾਂ ਦੱਸਿਆ ਕਿ ਹਲਕਾ ਗਿੱਦੜਬਾਹਾ ਦੇ ਪਿੰਡ ਮਨਿਆਂਵਾਲਾ, ਲੋਹਾਰਾ, ਮਧੀਰ, ਵਾੜਾ ਕਿਸ਼ਨਪੁਰਾ, ਦੌਲਾ, ਆਸਾ ਬੁੱਟਰ, ਕਰਨੀਵਾਲਾ, ਬਬਾਣੀਆਂ, ਅਬਲੂਕੋਟਲੀ, ਬੁੱਟਰ ਬਖੁਆ ਅਤੇ ਖਿੜਕੀਆਂ ਵਾਲਾ ਆਦਿ ਕੁੱਲ 29 ਪਿੰਡਾਂ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੇ ਬਾਵਜੂਦ ਸਵੇਰੇ 4 ਵਜੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ, ਜੋ ਕਿ ਸਰਾਸਰ ਧੱਕਾ ਹੈ ਅਤੇ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਲੋਕਤੰਤਰ ਦਾ ਘਾਣ ਕਰਨ ਵਾਲੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਗਿੱਦੜਬਾਹਾ ਦੇ ਐੱਸ.ਡੀ.ਐੱਮ. ਇਸ ਸਭ ਦੇ ਲਈ ਜ਼ਿੰਮੇਵਾਰ ਹਨ, ਇਸ ਕਾਰਨ ਇਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ ਦੇ ਲਈ ਹਾਈਕੋਰਟ ਦਾ ਦਰਵਾਜਾ ਖੜਕਾਇਆ ਜਾਵੇਗਾ। 

ਇਹ ਵੀ ਪੜ੍ਹੋ- 'ਹੈਲੋ ! ਤੇਰਾ ਭਰਾ ਮੇਰਾ ਫ਼ੋਨ ਨੀ ਚੁੱਕਦਾ...', ਅੱਧੀ ਰਾਤੀਂ ਆਏ ਫ਼ੋਨ ਮਗਰੋਂ ਕਬੱਡੀ ਖਿਡਾਰੀ ਦੇ ਘਰ ਪੈ ਗਏ ਵੈਣ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News