'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ ਬੱਚੇ ਸਰਕਾਰੀ ਸਕੂਲਾਂ ਤੋਂ ਦੂਰ ਕਿਉਂ?

Monday, Mar 16, 2026 - 11:39 AM (IST)

'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ ਬੱਚੇ ਸਰਕਾਰੀ ਸਕੂਲਾਂ ਤੋਂ ਦੂਰ ਕਿਉਂ?

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵਿਆਂ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਟਵੀਟਰ ਰਾਹੀਂ ਆਪਣੇ ਬਿਆਨ ਵਿੱਚ  ‘ਆਪ’ ਆਗੂਆਂ ਦੀ ਸਿਆਸੀ ਇਮਾਨਦਾਰੀ ਅਤੇ ਕਥਨੀ ਤੇ ਕਰਨੀ ਵਿੱਚ ਫਰਕ ਨੂੰ ਉਜਾਗਰ ਕੀਤਾ ਹੈ। ਰਾਜਾ ਵੜਿੰਗ ਨੇ ਯਾਦ ਕਰਵਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਦੇ ਆਗੂ ਅਕਸਰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਇਹ ਸਵਾਲ ਪੁੱਛਦੇ ਸਨ ਕਿ ਉਨ੍ਹਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਕਿਉਂ ਨਹੀਂ ਪੜ੍ਹਦੇ। ਉਨ੍ਹਾਂ ਕਿਹਾ ਅੱਜ ਇਕ ਜਾਂਚ ਦੇ ਅਨੁਸਾਰ ਖੁਲਾਸਾ ਹੋਇਆ ਹੈ ਕਿ ਮੌਜੂਦਾ ਸਮੇਂ ਵਿੱਚ 'ਆਪ' ਦਾ ਸਿਰਫ਼ ਇੱਕ ਹੀ ਵਿਧਾਇਕ ਅਜਿਹਾ ਹੈ, ਜਿਸ ਦੇ ਬੱਚੇ ਸਰਕਾਰੀ ਸਕੂਲ ਵਿੱਚ ਪੜ੍ਹ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ

ਵੜਿੰਗ ਨੇ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਜੇਕਰ ਪੰਜਾਬ ਦੇ ਸਰਕਾਰੀ ਸਕੂਲ ਵਾਕਈ ਉਸ ‘ਮਾਡਲ’ ਵਾਂਗ ਬਣ ਗਏ ਹਨ ਜਿਸ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ, ਤਾਂ ਫਿਰ ਬਾਕੀ ‘ਆਪ’ ਆਗੂ ਆਪਣੇ ਬੱਚਿਆਂ ਨੂੰ ਉੱਥੇ ਭੇਜ ਕੇ ਇਸ ਤਬਦੀਲੀ 'ਤੇ ਭਰੋਸਾ ਕਿਉਂ ਨਹੀਂ ਦਿਖਾ ਰਹੇ? ਉਨ੍ਹਾਂ ਅੱਗੇ ਕਿਹਾ ਕਿ ਬੱਚਿਆਂ ਨੂੰ ਕਿਸੇ ਖਾਸ ਸਕੂਲ ਵਿੱਚ ਭੇਜਣਾ ਹਰ ਮਾਪੇ ਦੀ ਆਪਣੀ ਨਿੱਜੀ ਪਸੰਦ ਹੋ ਸਕਦੀ ਹੈ, ਅਤੇ ਇਹ ਇਸੇ ਤਰ੍ਹਾਂ ਹੀ ਰਹਿਣਾ ਚਾਹੀਦਾ ਹੈ। ਵੜਿੰਗ ਨੇ ਜ਼ੋਰ ਦੇ ਕੇ ਕਿਹਾ ਪੰਜਾਬੀ ਨਿੱਜੀ ਫੈਸਲਿਆਂ 'ਤੇ ਸਵਾਲ ਨਹੀਂ ਉਠਾ ਰਹੇ, ਉਹ ਰਾਜਨੀਤਿਕ ਇਮਾਨਦਾਰੀ ਅਤੇ ਇਕਸਾਰਤਾ ਦੀ ਮੰਗ ਕਰ ਰਹੇ ਹਨ। "ਜਵਾਬ ਮੰਗਦਾ ਹੈ ਪੰਜਾਬ।"

ਇਹ ਵੀ ਪੜ੍ਹੋ- ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ ਕਣਕ ਤੇ ਸਰੋਂ ਦੀ ਖੜ੍ਹੀ ਫਸਲ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News