ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਪਾਰ, ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ

Thursday, Mar 05, 2026 - 05:09 PM (IST)

ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਪਾਰ, ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਸਿਰ ਚੜ੍ਹੇ ਭਾਰੀ ਕਰਜ਼ੇ ਅਤੇ ਸਰਕਾਰ ਦੇ ਖਰਚਿਆਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇੱਕ ਟਵੀਟ ਰਾਹੀਂ ਚਿੰਤਾ ਜ਼ਾਹਿਰ ਕੀਤੀ ਕਿ ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਰੁਪਏ ਦੀ ਹੱਦ ਪਾਰ ਕਰ ਚੁੱਕਾ ਹੈ ਅਤੇ ਅਨੁਮਾਨ ਹੈ ਕਿ 2026 ਤੱਕ ਇਹ ਵੱਧ ਕੇ 4.17 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ: ਨਿਹੰਗ ਬਾਣੇ 'ਚ ਆਏ ਬੰਦੇ ਲੁੱਟ ਕੇ ਲੈ ਗਏ 3,00,00, 000 ਦਾ ਕੈਸ਼

ਰਾਜਾ ਵੜਿੰਗ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰ ਸਾਲ ਹਜ਼ਾਰਾਂ ਕਰੋੜ ਰੁਪਏ ਸਿਰਫ਼ ਕਰਜ਼ੇ ਦਾ ਵਿਆਜ ਭਰਨ ਵਿੱਚ ਹੀ ਖਰਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਸਮੇਂ ਪੰਜਾਬ ਨੂੰ ਰੁਜ਼ਗਾਰ, ਸਿਹਤ ਸਹੂਲਤਾਂ, ਸਿੱਖਿਆ ਅਤੇ ਉਦਯੋਗਾਂ ਵਿੱਚ ਨਿਵੇਸ਼ ਦੀ ਵੱਡੀ ਲੋੜ ਹੈ, ਉਸ ਸਮੇਂ ਸਰਕਾਰ ਕਰੋੜਾਂ ਰੁਪਏ ਇਸ਼ਤਿਹਾਰਾਂ, ਬੈਨਰਾਂ ਅਤੇ ਸਰਕਾਰੀ ਜਾਇਦਾਦਾਂ ਨੂੰ ਪਾਰਟੀ ਦੇ ਰੰਗਾਂ ਵਿੱਚ ਰੰਗਣ 'ਤੇ ਬਰਬਾਦ ਕਰ ਰਹੀ ਹੈ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ

ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਨਤਾ ਦਾ ਪੈਸਾ ਸਿਆਸੀ ਬ੍ਰਾਂਡਿੰਗ ਲਈ ਨਹੀਂ ਹੈ। ਵੜਿੰਗ ਅਨੁਸਾਰ, ਜਦੋਂ ਸੂਬਾ ਕਰਜ਼ੇ ਵਿੱਚ ਡੁੱਬਿਆ ਹੋਵੇ ਤਾਂ ਹਰ ਇੱਕ ਰੁਪਿਆ ਪੰਜਾਬ ਦੀ ਆਰਥਿਕਤਾ ਅਤੇ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਵਰਤਿਆ ਜਾਣਾ ਚਾਹੀਦਾ ਹੈ, ਨਾ ਕਿ ਕਿਸੇ ਪਾਰਟੀ ਦੇ ਅਕਸ ਨੂੰ ਉਤਸ਼ਾਹਿਤ ਕਰਨ ਲਈ। ਉਨ੍ਹਾਂ ਸਰਕਾਰ ਨੂੰ ਨਸੀਹਤ ਦਿੱਤੀ ਕਿ ਪੰਜਾਬ ਇਸ ਵੇਲੇ ਜ਼ਿੰਮੇਵਾਰ ਸ਼ਾਸਨ ਦਾ ਹੱਕਦਾਰ ਹੈ, ਮਹਿੰਗੇ ਪ੍ਰਚਾਰ ਦਾ ਨਹੀਂ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News