ਰਾਜਾ ਵੜਿੰਗ ਦਾ ਬਿਆਨ: ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਡਾਵਾਂਡੋਲ, ਅੰਮ੍ਰਿਤਸਰ ਦੇ ESI ਦਾ ਬੂਰਾ ਹਾਲ
Tuesday, Mar 10, 2026 - 12:02 PM (IST)
ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਇੱਕ ਟਵੀਟ ਰਾਹੀਂ ਸੂਬੇ ਦੇ ਹਸਪਤਾਲਾਂ ਦੀ ਮਾੜੀ ਹਾਲਤ ਨੂੰ ਉਜਾਗਰ ਕਰਦਿਆਂ ਕਿਹਾ ਕਿ ਜਿੱਥੇ ਸਰਕਾਰ "ਸਿਹਤ ਸੁਧਾਰਾਂ" ਦੀਆਂ ਗੱਲਾਂ ਕਰ ਰਹੀ ਹੈ, ਉੱਥੇ ਹੀ ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਰਹੀ ਹੈ।
ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ
ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਵੜਿੰਗ ਨੇ ਕਿਹਾ ਕਿ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਈ.ਐਸ.ਆਈ. (ESI) ਹਸਪਤਾਲ ਲਗਭਗ 3 ਸਾਲਾਂ ਤੋਂ ਬਿਨਾਂ ਕਿਸੇ Medicine Specialist ਦੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਹਸਪਤਾਲ ਦੀਆਂ ਦੋ ਮੰਜ਼ਿਲਾਂ, ਜੋ ਇਨਡੋਰ ਵਾਰਡਾਂ ਲਈ ਬਣਾਈਆਂ ਗਈਆਂ ਸਨ, ਬਿਨਾਂ ਵਰਤੋਂ ਤੋਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਇਸ ਹਸਪਤਾਲ 'ਤੇ ਲਗਭਗ 2 ਲੱਖ ਈ.ਐਸ.ਆਈ. ਕਾਰਡ ਧਾਰਕ ਅਤੇ ਉਨ੍ਹਾਂ ਦੇ ਪਰਿਵਾਰ ਨਿਰਭਰ ਹਨ, ਪਰ ਡਾਕਟਰ ਦੀ ਘਾਟ ਹੋਣ ਕਾਰਨ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਰੈਫਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਰਾਏਕੋਟ ਦੇ ਨਵੇਂ ਹਸਪਤਾਲ ਦੀ ਮਾੜੀ ਹਾਲਤ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਾਏਕੋਟ ਵਿੱਚ ਨਵਾਂ ਬਣਿਆ ਮਦਰ ਐਂਡ ਚਾਈਲਡ ਹਸਪਤਾਲ ਕੰਮ ਨਹੀਂ ਕਰ ਰਿਹਾ ਹੈ। ਇੱਥੇ ਬੁਨਿਆਦੀ ਸਹੂਲਤਾਂ ਜਿਵੇਂ ਕਿ ਲਿਫਟਾਂ, ਏ.ਸੀ. ਸਿਸਟਮ ਅਤੇ ਮੈਡੀਕਲ ਗੈਸ ਪਾਈਪਲਾਈਨ ਦੀ ਭਾਰੀ ਘਾਟ ਹੈ।
ਇਹ ਵੀ ਪੜ੍ਹੋ- PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ ਨਿਕਲੀਆਂ ਧਾਹਾਂ
ਰਾਜਾ ਵੜਿੰਗ ਨੇ ਕਿਹਾ ਕਿ ਇਹ ਸਥਿਤੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਡੇ ਦਾਅਵਿਆਂ ਦੀ ਅਸਲੀਅਤ ਬਿਆਨ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੁਦ ਸਿਹਤ ਮੰਤਰੀ ਬਲਬੀਰ ਸਿੰਘ ਨੇ ਵਿਧਾਨ ਸਭਾ ਵਿੱਚ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਵੜਿੰਗ ਨੇ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸ਼ਾਸਨ ਸਿਰਫ਼ ਪ੍ਰੈੱਸ ਕਾਨਫਰੰਸਾਂ ਅਤੇ ਇਸ਼ਤਿਹਾਰਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਕਾਰਜਸ਼ੀਲ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਅਸਲ ਸ਼ਾਸਨ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਸਲੀ ਸਿਹਤ ਸਹੂਲਤਾਂ ਦੀ ਲੋੜ ਹੈ, ਨਾ ਕਿ ਸਿਰਫ਼ ਖ਼ਬਰਾਂ ਦੀਆਂ ਸੁਰਖੀਆਂ ਦੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
