ਰਾਜਾ ਵੜਿੰਗ ਦਾ ਵੱਡਾ ਬਿਆਨ: ਡਿਪਟੀ ਸੀਐਮ ਦੇ ਅਹੁਦੇ ਨੂੰ ਦੱਸਿਆ 'ਗੈਰ-ਸੰਵਿਧਾਨਕ' (ਵੀਡੀਓ)
Monday, Feb 16, 2026 - 05:18 PM (IST)
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਾਰਟੀ ਦੇ ਉਮੀਦਵਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਆਉਣ ਵਾਲੇ ਸਮੇਂ ਦੀ ਰਣਨੀਤੀ ਅਤੇ ਵਿਰੋਧੀ ਪਾਰਟੀਆਂ ਵਿਰੁੱਧ ਲੜਾਈ ਦੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਦੌਰਾਨ ਵੜਿੰਗ ਨੇ ਸੂਬੇ ਦੀ ਸਿਆਸਤ ਵਿੱਚ ਚੱਲ ਰਹੀਆਂ ਕਈ ਚਰਚਾਵਾਂ 'ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ
ਸੂਬੇ ਵਿੱਚ ਦੋ ਡਿਪਟੀ ਮੁੱਖ ਮੰਤਰੀ (ਇੱਕ ਹਿੰਦੂ ਅਤੇ ਇੱਕ ਦਲਿਤ ਚਿਹਰਾ) ਲਗਾਉਣ ਦੀਆਂ ਚਰਚਾਵਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਡਿਪਟੀ ਚੀਫ ਮਿਨਿਸਟਰ ਕੋਈ ਸੰਵਿਧਾਨਕ ਅਹੁਦਾ ਨਹੀਂ ਹੈ, ਸਗੋਂ ਇਹ ਸਿਰਫ਼ ਇੱਕ ਮੰਤਰੀ ਦਾ ਅਹੁਦਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਨੂੰ 'ਦਿਲ ਦਿਲਾਸਾ' ਦੇਣ ਜਾਂ ਕਿਸੇ ਖਾਸ ਜਾਤੀ ਨੂੰ ਖੁਸ਼ ਕਰਨ ਲਈ ਕੀਤਾ ਜਾਂਦਾ ਹੈ, ਪਰ ਮਾਲਕ ਤਾਂ ਚੀਫ਼ ਮਿਨਿਸਟਰ ਹੀ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਇੱਕ ਸੈਕੂਲਰ ਪਾਰਟੀ ਹੈ ਅਤੇ ਉਨ੍ਹਾਂ ਲਈ ਸਾਰੇ ਧਰਮ ਅਤੇ ਜਾਤਾਂ ਬਰਾਬਰ ਹਨ। ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਜਾਤ-ਪਾਤ ਦੀ ਸਿਆਸਤ ਵਿੱਚ ਵਿਸ਼ਵਾਸ ਨਹੀਂ ਰੱਖਦੀ। ਉਨ੍ਹਾਂ ਇਹ ਵੀ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਦਾ ਇੱਕ ਫੈਸਲਾ ਸੀ, ਪਰ ਪਾਰਟੀ ਜਾਤ-ਪਾਤ ਦੀ ਸਿਆਸਤ ਨਹੀਂ ਖੇਡਦੀ।
ਇਹ ਵੀ ਪੜ੍ਹੋ-ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ ਹੋਣਗੇ ਪੇਪਰ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੱਢੀਆਂ ਜਾ ਰਹੀਆਂ ਰੈਲੀਆਂ 'ਤੇ ਤਿੱਖਾ ਹਮਲਾ ਕਰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਰਜ਼ੇ ਹੇਠ ਹੈ ਅਤੇ ਇਨ੍ਹਾਂ ਰੈਲੀਆਂ 'ਤੇ ਕਰੋੜਾਂ ਰੁਪਏ ਬਰਬਾਦ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਪੁਲਸ ਮੁਲਾਜ਼ਮ ਦੇ ਪੁੱਤਰ ਦੀ ਮੌਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਾ ਖਤਮ ਹੋਣ ਦੀ ਬਜਾਏ ਹੋਰ ਵਧ ਗਿਆ ਹੈ ਅਤੇ ਸਰਕਾਰ ਦੀਆਂ 'ਯੁੱਧ ਨਸ਼ਿਆਂ ਵਿਰੁੱਧ' ਰੈਲੀਆਂ ਦੀ 'ਫੂਕ' ਨਿਕਲਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ'ਤੀ ਸੋਹਣੀ ਸੁਨੱਖੀ ਨੂੰਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
