ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ
Sunday, Oct 04, 2026 - 04:56 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਸ਼ ਮਹਾਜਨ) : ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ ਵਿਚਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆ ਗਿਆ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਲੋਕ ਕਹਿੰਦੇ ਹਨ ਕਿ ਰਾਜਾ ਵੜਿੰਗ ਨਾਰਾਜ਼ਗੀ 'ਚ ਸਭ ਕੁੱਝ ਛੱਡ ਕੇ ਲੰਡਨ ਜਾ ਰਹੇ ਹਨ ਤਾਂ ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਜੋ ਲੱਗਦਾ ਹੈ, ਚੰਗੀ ਗੱਲ ਹੈ ਪਰ ਮੈਂ ਬਿਲਕੁਲ ਵੀ ਨਿਰਾਸ਼ ਨਹੀਂ ਹਾਂ। ਮੈਂ ਆਪਣੇ ਪੁੱਤ ਅਤੇ ਪਰਿਵਾਰ ਨਾਲ ਸਮਾਂ ਬਿਤਾਉਣਾ ਚਾਹੁੰਦਾ ਹਾਂ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
ਉਨ੍ਹਾਂ ਕਿਹਾ ਕਿ ਮੈਂ ਨਾ ਤਾਂ ਨਿਰਾਸ਼ ਹਾਂ ਅਤੇ ਨਾ ਹੀ ਹਤਾਸ਼ ਹਾਂ, ਸਗੋਂ ਮੈਂ ਭੂਪੇਸ਼ ਬਘੇਲ ਜੀ ਨੂੰ ਮਿਲਣ ਆਇਆ ਹਾਂ। ਰਾਜਾ ਵੜਿਂਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੂਪੇਸ਼ ਬਘੇਲ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਵੀ ਫੋਨ 'ਤੇ ਗੱਲ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਦੱਸਣਯੋਗ ਹੈ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ ਤੋਂ ਬਾਅਦ ਇਹ ਖ਼ਬਰਾਂ ਚੱਲ ਰਹੀਆਂ ਸਨ ਕਿ ਰਾਜਾ ਵੜਿੰਗ ਨਾਰਾਜ਼ ਹੋ ਕੇ ਪੰਜਾਬ ਛੱਡ ਨੂੰ ਛੱਡ ਕੇ ਲੰਡਨ ਜਾ ਰਹੇ ਹਨ। ਹੁਣ ਰਾਜਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਇਨ੍ਹਾਂ ਚਰਚਾਵਾਂ 'ਤੇ ਬ੍ਰੇਕ ਲੱਗ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
