ਪੰਜਾਬ 'ਚ 3 ਮਹੀਨਿਆਂ ਦੇ ਕਾਰਜਕਾਲ 'ਚ ਹੀ ਫਲਾਪ ਸਾਬਤ ਹੋਈ 'ਆਪ' ਸਰਕਾਰ : ਰਾਜਾ ਵੜਿੰਗ

Sunday, Jun 19, 2022 - 05:24 PM (IST)

ਪੰਜਾਬ 'ਚ 3 ਮਹੀਨਿਆਂ ਦੇ ਕਾਰਜਕਾਲ 'ਚ ਹੀ ਫਲਾਪ ਸਾਬਤ ਹੋਈ 'ਆਪ' ਸਰਕਾਰ : ਰਾਜਾ ਵੜਿੰਗ

ਦਿੜ੍ਹਬਾ ਮੰਡੀ( ਅਜੈ ) : ਸ਼ਹਿਰ ਦੇ ਵਪਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਦਾ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦੀ ਸੱਤਾ ਬਦਲਣ ਲਈ ਕੋਈ ਫਰਕ ਨਹੀਂ ਪਵੇਗਾ ਪਰ ਜੇਕਰ ਸੰਗਰੂਰ ਦੀ ਇਸ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਹਾਰ ਜਾਂਦੀ ਹੈ ਤਾਂ ਪਾਰਟੀ ਦੇ ਆਗੂਆਂ ਦੇ ਦਿਮਾਗ ਨੂੰ ਦਰੁਸਤ ਕੀਤਾ ਜਾ ਸਕਦਾ ਹੈ। ਇਸ ਕਰਕੇ ਆਮ ਆਦਮੀ ਪਾਰਟੀ ਦੀ ਹਾਰ ਪੰਜਾਬ ਦੇ ਭਲੇ ਦੀ ਹੀ ਗੱਲ ਹੈ। ਕਾਂਗਰਸ ਦੀ ਸਥਿਤੀ ਸਪੱਸ਼ਟ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਇਸ ਚੋਣ ਵਿਚ ਸਥਿਤੀ ਦਿਨ ਪ੍ਰਤੀ ਦਿਨ ਪਹਿਲਾਂ ਨਾਲੋਂ ਬੇਹੱਤਰ ਹੁੰਦੀ ਜਾ ਰਹੀ ਹੈ ਜਿਸ ਕਰਕੇ ਲੋਕਾਂ ਦੇ ਪਿਆਰ ਤੋਂ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਕਾਂਗਰਸ ਜਿੱਤ ਪ੍ਰਾਪਤ ਕਰੇਗੀ। 

ਇਹ ਵੀ ਪੜ੍ਹੋ- ਪੰਜਾਬ ਦੇ ਵਪਾਰੀਆਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ, ਸ਼ੁਰੂ ਕੀਤੀ ਜਾਵੇਗੀ ਇਹ ਯੋਜਨਾ

ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਕਾਂਗਰਸ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਨੂੰ ਹਲਕਾ ਸੰਗਰੂਰ ਤੋਂ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ। ਰਾਜਾ ਵੜਿੰਗ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਤੰਜ ਕੱਸੇ ਹੋਏ ਕਿਹਾ ਕਿ ਸਰਕਾਰ ਦੇ ਕਹਿਣ ਮੁਤਾਬਕ ਇਸ ਵਾਰ ਦਾ ਬਜਟ ਲੋਕਾਂ ਨੂੰ ਪੁੱਛ ਕੇ ਬਣਾਇਆ ਜਾ ਰਿਹਾ ਹੈ ਪਰ ਮੈਂ ਦਾਅਵਾ ਕਰਦਾ ਹਾਂ ਕਿ ਕਿਸੇ ਵੀ ਵਿਅਕਤੀ ਨੂੰ ਬਜਟ ਬਣਾਉਣ ਤੋਂ ਪਹਿਲਾਂ ਪੁੱਛਿਆ ਨਹੀਂ ਗਿਆ ਹੈ। ਆਮ ਆਦਮੀ ਪਾਰਟੀ ਵਾਲੇ ਆਪਣੀ ਵਾਹ-ਵਾਹ ਕਰਵਾਉਣ ਲਈ ਸਿਰਫ਼ ਪ੍ਰਾਪੋਗੰਡਾ ਕਰਨ ਜਾਣਦੇ ਹਨ, ਪਰ ਇਹ ਅਸਲੀਅਤ ਅਤੇ ਜ਼ਮੀਨ ਤੋਂ ਬਹੁਤ ਦੂਰ ਦੀਆਂ ਗੱਲਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਸਰਕਾਰ ਕੋਈ ਜ਼ੋਰ ਚੱਲਦਾ ਨਜ਼ਰ ਨਹੀਂ ਆ ਰਿਹਾ ਬਸ ਚਾਰੇ ਪਾਸੇ ਲੁੱਟਾਂ-ਖੋਹਾਂ, ਕਤਲ ਤੇ ਨਸ਼ਿਆਂ ਦਾ ਬੋਲਬਾਲਾ ਹੈ ਜਿਸ ਕਰਕੇ 'ਆਪ' ਸਰਕਾਰ ਤਿੰਨ ਮਹੀਨਿਆਂ ਵਿਚ ਹੀ ਫਲਾਪ ਸਾਬਤ ਹੋ ਗਈ ਹੈ। ਵੜਿੰਗ ਨੇ ਕਿਹਾ ਕਿ ਵੱਡੀਆਂ-ਵੱਡੀਆਂ ਗੱਲਾਂ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਲੀਡਰਾਂ ਤੋਂ ਲੋਕਾਂ ਦਾ ਪੂਰਨ ਵਿਸ਼ਵਾਸ ਉੱਠ ਗਿਆ ਹੈ। ਜਿਸ ਕਰਕੇ ਲੋਕ ਇਨਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਅਤੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਘੁਮਾਣ, ਨਗਰ ਪੰਚਾਇਤ ਪ੍ਰਧਾਨ ਬਿੱਟੂ ਖਾਨ, ਜੱਸੀ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਪਾਰੀ ਹਾਜ਼ਰ ਸਨ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Gurminder Singh

Content Editor

Related News