ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ

Friday, Mar 13, 2026 - 01:02 PM (IST)

ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ ਵੱਲੋਂ ਸਰਕਾਰੀ ਸਮਾਗਮਾਂ ਅਤੇ ਪ੍ਰਚਾਰ 'ਤੇ ਕੀਤੇ ਜਾ ਰਹੇ ਵੱਡੇ ਖਰਚਿਆਂ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਵੜਿੰਗ ਨੇ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਟਵੀਟ ਰਾਹੀਂ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਸਾਨੂੰ ਪਤਾ ਲੱਗ ਰਿਹਾ ਹੈ ਕਿ ਪੰਜਾਬ ਦਾ ਪੈਸਾ ਅਸਲ ਵਿੱਚ ਕਿੱਥੇ ਜਾ ਰਿਹਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸਿਰਫ਼ ਇੱਕ ਸਰਕਾਰੀ ਸਮਾਗਮ ਲਈ ਸਟੇਜ, ਟੈਂਟ, ਕੁਰਸੀਆਂ, ਪੋਸਟਰਾਂ, ਸਵਾਗਤੀ ਗੇਟਾਂ ਅਤੇ ਹੋਰ ਪ੍ਰਬੰਧਾਂ ਲਈ 3.87 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਰਾਜਾ ਵੜਿੰਗ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਕਰਜ਼ੇ, ਬੇਰੁਜ਼ਗਾਰੀ, ਨਸ਼ਿਆਂ ਅਤੇ ਮਾੜੀਆਂ ਸਿਹਤ ਸਹੂਲਤਾਂ ਨਾਲ ਜੂਝ ਰਿਹਾ ਹੈ, ਅਜਿਹੇ ਸਮੇਂ ਸਰਕਾਰ ਕਰੋੜਾਂ ਰੁਪਏ ਸਮਾਗਮਾਂ ਅਤੇ ਪ੍ਰਚਾਰ 'ਤੇ ਬਰਬਾਦ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ

ਨਿਵੇਸ਼ ਦੇ ਮੁੱਦੇ 'ਤੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਪਿਛਲੇ ਤਿੰਨ ਨਿਵੇਸ਼ਕ ਸੰਮੇਲਨਾਂ (Investors’ Summits) 'ਤੇ ਹੋਇਆ ਖਰਚਾ ਵੀ ਬੇਹੱਦ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਸਮਾਗਮ ਨਿਵੇਸ਼ਕਾਂ ਨੂੰ ਆਕਰਸ਼ਿਤ ਨਹੀਂ ਕਰਦੇ। ਉਨ੍ਹਾਂ ਅਨੁਸਾਰ, ਨਿਵੇਸ਼ ਲਿਆਉਣ ਲਈ ਸੂਬੇ ਵਿੱਚ ਅਮਨ-ਕਾਨੂੰਨ ਦੀ ਬਿਹਤਰ ਸਥਿਤੀ, ਨੀਤੀਗਤ ਸਥਿਰਤਾ ਅਤੇ ਕਾਰੋਬਾਰ ਕਰਨ ਦੀ ਸੌਖ ਹੋਣੀ ਜ਼ਰੂਰੀ ਹੈ। ਉਨ੍ਹਾਂ ਸਰਕਾਰ ਨੂੰ ਸਲਾਹ ਦਿੱਤੀ ਕਿ ਪੰਜਾਬ ਨੂੰ ਇਸ ਵੇਲੇ ਕਿਸੇ ਕਿਸਮ ਦੇ ਡਰਾਮੇ ਦੀ ਨਹੀਂ, ਸਗੋਂ ਠੋਸ ਕਾਰਵਾਈ  ਦੀ ਲੋੜ ਹੈ।

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ ਟਰੈਕਟਰ ਪਿੱਛੇ ਬੰਨ੍ਹ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News