ਭਗਵੰਤ ਮਾਨ ਤੇ ''ਆਪ'' ਸਰਕਾਰ ਮੁਕੰਮਲ ਤੌਰ ''ਤੇ ਫ਼ੇਲ੍ਹ: ਰਾਜਾ ਵੜਿੰਗ

Thursday, Jan 29, 2026 - 06:55 PM (IST)

ਭਗਵੰਤ ਮਾਨ ਤੇ ''ਆਪ'' ਸਰਕਾਰ ਮੁਕੰਮਲ ਤੌਰ ''ਤੇ ਫ਼ੇਲ੍ਹ: ਰਾਜਾ ਵੜਿੰਗ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਲਕੁੱਲ ਫੇਲ੍ਹ ਦੱਸਿਆ ਹੈ। ਇਸ ਦੇ ਨਾਲ ਹੀ ਇਸ ਮਸਲੇ 'ਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਘੇਰਿਆ ਹੈ। 

ਰਾਜਾ ਵੜਿੰਗ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਅਮਨ ਤੇ ਕਾਨੂੰਨ ਦੇ ਹਾਲਾਤ ਬਹੁਤ ਵਿਗੜ ਚੁੱਕੇ ਹਨ। ਇਸ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ, ਕਿਉਂਕਿ ਬੀ. ਐੱਸ. ਐੱਫ਼. ਕੋਲ ਵੀ 50 ਕਿੱਲੋਮੀਟਰ ਤਕ ਦਾ ਇਲਾਕਾ ਹੈ। ਪੰਜਾਬ ਸਰਹੱਦੀ ਸੂਬਾ ਹੈ, ਪਰ ਦੋਵੇਂ ਸਰਕਾਰਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਬੁਰੀ ਤਰ੍ਹਾਂ ਨਾਕਾਮ ਰਹੀਆਂ ਹਨ। ਜੇਲ੍ਹਾਂ ਵਿਚ ਬੈਠੇ ਗੈਂਗਸਟਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। 

ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਤਾਂ ਮੁਕੰਮਲ ਤੌਰ 'ਤੇ ਫ਼ੇਲ੍ਹ ਹੋ ਚੁੱਕੀ ਹੈ, ਪੰਜਾਬ ਦਾ ਇੰਨਾ ਮਾੜਾ ਹਾਲ ਕਰ ਦਿੱਤਾ ਹੈ ਕਿ ਜਿਹੜੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਕਾਂਗਰਸੀ ਆਗੂ ਨੇ ਦੁਹਰਿਆ ਕਿ ਆਮ ਆਦਮੀ ਪਾਰਟੀ, ਪੰਜਾਬ ਦੇ ਗ੍ਰਹਿ ਅਤੇ ਮੁੱਖ ਮੰਤਰੀ ਅਮਨ-ਕਾਨੂੰਨ 'ਤੇ ਮੁਕੰਮਲ ਤੌਰ 'ਤੇ ਫ਼ੇਲ੍ਹ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਵੀ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖ ਰਹੀ ਹੈ। 


author

Anmol Tagra

Content Editor

Related News