''2027 ਵਿਚ ਯੁੱਧ ਝਾੜੂ ਵਿਰੁੱਧ ਚਲਾਉਣਗੇ ਪੰਜਾਬ ਦੇ ਲੋਕ'', ਰਾਜਾ ਵੜਿੰਗ ਨੇ ਕੱਢੀ ਸਰਕਾਰ ਦੇ ਦਾਅਵਿਆਂ ਦੀ ਫ਼ੂਕ

Sunday, Feb 08, 2026 - 02:33 PM (IST)

''2027 ਵਿਚ ਯੁੱਧ ਝਾੜੂ ਵਿਰੁੱਧ ਚਲਾਉਣਗੇ ਪੰਜਾਬ ਦੇ ਲੋਕ'', ਰਾਜਾ ਵੜਿੰਗ ਨੇ ਕੱਢੀ ਸਰਕਾਰ ਦੇ ਦਾਅਵਿਆਂ ਦੀ ਫ਼ੂਕ

ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਹੈ ਕਿ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਸੁਪਨੇ ਦਿਖਾ ਕੇ ਬੇਵਕੂਫ਼ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਤੇ 'ਆਪ੍ਰੇਸ਼ਨ ਪ੍ਰਹਾਰ' ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ ਅਤੇ ਹੁਣ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿਚ 'ਯੁੱਧ ਝਾੜੂ ਵਿਰੁੱਧ' ਆਪ੍ਰੇਸ਼ਨ ਚਲਾ ਕੇ ਇਸ ਸਰਕਾਰ ਨੂੰ ਚਲਦਾ ਕਰਨਗੇ।

ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 'ਚਿੱਟਾ' ਅਜੇ ਵੀ ਘਰ-ਘਰ ਵਿਕ ਰਿਹਾ ਹੈ ਅਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਦਾਅਵਿਆਂ ਤੱਕ ਸੀਮਤ ਹੈ। ਉਨ੍ਹਾਂ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬੇਕਾਬੂ ਦੱਸਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਵਿਚ ਲਗਾਤਾਰ ਕਤਲ ਹੋ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਵੜਿੰਗ ਨੇ ਪੰਜਾਬ ਦੇ ਆਰਥਿਕ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਵੱਡੇ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਕੋਈ ਨਵਾਂ ਇੰਫਰਾਸਟਰਕਚਰ ਨਹੀਂ ਬਣਾਇਆ ਗਿਆ। ਉਨ੍ਹਾਂ ਮੁਤਾਬਕ, ਪੰਜਾਬ ਵਿੱਚੋਂ ਉਦਯੋਗ (ਇੰਡਸਟਰੀ) ਲਗਾਤਾਰ ਬੰਦ ਹੋ ਰਹੀ ਹੈ ਜਾਂ ਬਾਹਰ ਜਾ ਰਹੀ ਹੈ, ਜਿਸ ਕਾਰਨ ਬੇਰੁਜ਼ਗਾਰੀ ਵਧ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਰਥਿਕਤਾ ਨਾ ਸੁਧਰੀ ਤਾਂ ਬੇਰੁਜ਼ਗਾਰ ਨੌਜਵਾਨ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਰਾਹ ਪੈ ਸਕਦੇ ਹਨ।

'ਆਪ' ਤੋਂ ਹਰ ਵਰਗ ਦੁਖੀ 

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੁਲਾਜ਼ਮ, ਵਪਾਰੀ, ਕਾਰੋਬਾਰੀ ਅਤੇ ਕਿਸਾਨ ਸਭ ਦੁਖੀ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨਾਂ ਦੇ ਨਾਂ 'ਤੇ ਸੱਤਾ ਵਿੱਚ ਆਈ ਸੀ, ਪਰ ਅੱਜ ਕਿਸਾਨਾਂ ਨੂੰ ਹੀ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਉਹ ਸਿਰਫ਼ ਬਦਲਾਖੋਰੀ ਦੀ ਨੀਤੀ 'ਤੇ ਚੱਲ ਰਹੀ ਹੈ।
 


author

Anmol Tagra

Content Editor

Related News