ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਮਗਰੋਂ ਬੋਲੇ ਰਾਜਾ ਵੜਿੰਗ-ਪੰਜਾਬੀਆਂ ਨੇ ਆਉਣ ਵਾਲੇ ਸਮੇਂ ਦੇ ਸੰਕੇਤ ਦਿੱਤੇ (ਵੀਡੀਓ)
Wednesday, Jun 19, 2024 - 04:15 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇੱਥੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਜ਼ਿਲ੍ਹਾ ਪ੍ਰਧਾਨਾਂ ਨੇ ਹੀ ਸਾਰੀ ਲੜਾਈ ਲੜੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ Red Alert ਮਗਰੋਂ ਕਰਫ਼ਿਊ ਵਰਗੇ ਹਾਲਾਤ, ਸੂਬਾ ਵਾਸੀਆਂ ਲਈ ਜਾਰੀ ਹੋਈ Advisory
ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਇਨ੍ਹਾਂ ਚੋਣਾਂ ਦੌਰਾਨ ਕੁੱਝ ਨਹੀਂ ਕੀਤਾ, ਇਹ ਸਾਰਾ ਜਿੱਤ ਦਾ ਸਿਹਰਾ ਕਾਂਗਰਸ ਦੇ ਸੀਨੀਅਰ ਲੀਡਰਾਂ, ਜੂਨੀਅਰ ਲੀਡਰਾਂ ਅਤੇ ਬੂਥਾਂ 'ਤੇ ਕੰਮ ਕਰ ਰਹੇ ਸਾਥੀਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਨੂੰ ਜਾਂਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਭਿਆਨਕ ਗਰਮੀ ਦੌਰਾਨ ਪਾਵਰਕੱਟ, ਰਾਤ ਵੇਲੇ ਲੋਕਾਂ ਦਾ ਸੌਣਾ ਹੋਇਆ ਮੁਸ਼ਕਲ
ਪੰਜਾਬ 'ਚ ਕਾਂਗਰਸ ਪਾਰਟੀ ਨੂੰ 7 ਸੀਟਾਂ ਇਨ੍ਹਾਂ ਲੋਕਾਂ ਦੀ ਬਦੌਲਤ ਹੀ ਮਿਲੀਆਂ ਹਨ ਅਤੇ ਪਾਰਟੀ ਨੂੰ ਬਹੁਤ ਵੱਡੀ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਿੱਧਾ-ਸਿੱਧਾ ਆਉਣ ਵਾਲੇ ਸਮੇਂ ਦੇ ਸੰਕੇਤ ਦਿੱਤੇ ਹਨ ਕਿ ਲੋਕ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8