ਸੂਬਾ ਸਰਕਾਰ ''ਤੇ ਵਰ੍ਹੇ ਰਾਜਾ ਵੜਿੰਗ, ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਕਹੀਆਂ ਇਹ ਗੱਲਾਂ
Monday, Nov 14, 2022 - 05:00 AM (IST)
ਮੁੱਲਾਂਪੁਰ ਦਾਖਾ (ਕਾਲੀਆ) : ਆਮ ਆਦਮੀ ਪਾਰਟੀ ਕਾਂਗਰਸ ਪਾਰਟੀ ਦੇ ਲੀਡਰਾਂ ਨੂੰ ਹੀ ਨਿਸ਼ਾਨਾ ਬਣਾ ਕੇ ਬਦਲਾਖੋਰੀ ਨੂੰ ਜਨਮ ਦੇ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੈਪਟਨ ਸੰਦੀਪ ਸੰਧੂ ਦੇ ਦਫ਼ਤਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕੈਪਟਨ ਸੰਦੀਪ ਸੰਧੂ ਕਾਂਗਰਸ ਪਾਰਟੀ ਦਾ ਨਿਧੜਕ ਲੀਡਰ ਹੈ ਅਤੇ ਆਮ ਆਦਮੀ ਪਾਰਟੀ ਦਾ ਹਲਕਾ ਇੰਚਾਰਜ ਡਾ. ਕੰਗ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲਗਾ ਕੇ ਉਨ੍ਹਾਂ ਨੂੰ ਝੂਠੇ ਕੇਸਾਂ ’ਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜੇਕਰ ਉਨ੍ਹਾਂ ’ਤੇ ਝੂਠਾ ਕੇਸ ਦਰਜ ਹੋਵੇਗਾ ਤਾਂ ਪਾਰਟੀ ਦਾ ਹਰ ਵਰਕਰ ਉਸ ਦੇ ਹੱਕ ’ਚ ਡਟ ਕੇ ਪਹਿਰਾ ਦੇਵੇਗਾ ਅਤੇ ਧੱਕੇਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਤੁਰਕੀ ਦੀ ਰਾਜਧਾਨੀ 'ਚ ਬੰਬ ਧਮਾਕਾ, 6 ਦੀ ਮੌਤ, 53 ਜ਼ਖਮੀ
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਵੋਟਾਂ ਦੌਰਾਨ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਦੋਂਕਿ ਨਸ਼ਿਆਂ ਦੇ ਵਪਾਰ ’ਚ ਵੀ ਵਾਧਾ ਹੋਇਆ ਹੈ ਅਤੇ ਆਏ ਦਿਨ ਨੌਜਵਾਨਾਂ ਦੇ ਸਿਵੇ ਬਲ ਰਹੇ ਹਨ। ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਸ਼ਰੇਆਮ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ। ਰੋਜ਼ਾਨਾ ਜਬਰਜ਼ਨਾਹ ਹੋ ਰਹੇ ਹਨ ਅਤੇ ਗੈਂਗਸਟਰ ਸ਼ਰੇਆਮ ਘੁੰਮ ਰਹੇ ਹਨ। ਪੁਲਸ ਤੰਤਰ ਫੇਲ ਹੋ ਕੇ ਰਹਿ ਗਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਏਜੰਸੀਆਂ ਦਾ ਸਿੱਧਾ ਹੱਥ ਹੈ।
ਇਹ ਵੀ ਪੜ੍ਹੋ : MCD ਚੋਣਾਂ: ਕਾਂਗਰਸ ਨੇ ਜਾਰੀ ਕੀਤੀ 250 ਉਮੀਦਵਾਰਾਂ ਦੀ ਸੂਚੀ, ਜਾਣੋਂ ਕਿਸ ਨੂੰ ਕਿੱਥੋਂ ਮਿਲੀ ਟਿਕਟ
ਕੁਝ ਏਜੰਸੀਆਂ ਬਾਹਰਲੀਆਂ ਅਤੇ ਕੁਝ ਅੰਦਰਲੀਆਂ ਹਨ। ਆਜ਼ਾਦੀ ਦੇ ਨਾਂ ’ਤੇ ਕਤਲੋਗਾਰਤ ਹੋ ਰਹੀ ਹੈ ਪਰ ਮਾਨ ਸਰਕਾਰ ਕਾਤਲਾਂ ਦੀ ਹੱਥਠੋਕਾ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਹਿੰਦੂ-ਸਿੱਖ-ਈਸਾਈ-ਮੁਸਲਿਮ ਇਕ ਹੋ ਕੇ ਰਹਿਣਾ ਚਾਹੁੰਦੇ ਹਨ ਪਰ ਪਿਆਰ ਸਦਭਾਵਨਾ ਨੂੰ ਗ੍ਰਹਿਣ ਲਗਾਇਆ ਜਾ ਰਿਹਾ ਹੈ, ਜਿਸ ਕਾਰਨ ਹਰ ਫਿਰਕੇ ’ਚ ਡਰ ਦਾ ਮਾਹੌਲ ਹੈ। ਅੱਜ ਪੰਜਾਬ ਦੇ ਹਾਲਾਤ ਬਹੁਤ ਨਾਜ਼ੁਕ ਹਨ ਅਤੇ ਪੰਜਾਬ ’ਚ ਜੰਗਲ ਰਾਜ ਹੈ।