ਪਾਰਟੀ ਪ੍ਰਧਾਨ ਰਾਜਾ ਵੜਿੰਗ ਦਾ ਸਖ਼ਤ ਐਕਸ਼ਨ, ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ

Wednesday, Jun 08, 2022 - 11:44 PM (IST)

ਪਾਰਟੀ ਪ੍ਰਧਾਨ ਰਾਜਾ ਵੜਿੰਗ ਦਾ ਸਖ਼ਤ ਐਕਸ਼ਨ, ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ

ਚੰਡੀਗੜ੍ਹ/ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ਅਤੇ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਸਖ਼ਤ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਤਹਿਤ ਅੱਜ ਰਾਜਾ ਵੜਿੰਗ ਨੇ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਿਜ਼ਰਵ) ਤੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਕਲਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਹਰਚੰਦ ਕੌਰ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਕਾਰਵਾਈ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ : ਮਜੀਠੀਆ ਨੂੰ ਜੇਲ੍ਹ 'ਚ ਜਾਨੋਂ ਮਾਰਨ ਦਾ ਖਦਸ਼ਾ; ਅਕਾਲੀ ਦਲ ਨੇ ਰਾਜਪਾਲ ਕੋਲ ਪ੍ਰਗਟਾਇਆ ਖਦਸ਼ਾ

PunjabKesari

ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਰਾਜਾ ਵੜਿੰਗ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਜਦੋਂ ਤੱਕ ਉਹ ਪਾਰਟੀ ਪ੍ਰਧਾਨ ਦੇ ਅਹੁਦੇ 'ਤੇ ਤਾਇਨਾਤ ਹਨ, ਉਹ ਅਜਿਹੇ ਕੰਮ ਕਰਨਗੇ ਕਿ ਲੋਕ ਯਾਦ ਰੱਖਣਗੇ। ਦੱਸ ਦੇਈਏ ਕਿ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਬੀਬੀ ਹਰਚੰਦ ਕੌਰ ਨੇ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ ਅਤੇ ਉਹ 'ਆਪ' ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੋਂ ਚੋਣ ਹਾਰ ਗਏ ਸਨ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News