ਰਾਜਾ ਵੜਿੰਗ ਨੇ ਲੁਧਿਆਣਾ ਦਾ ਕੀਤਾ ਧੰਨਵਾਦੀ ਦੌਰਾ, ਕਿਹਾ- ''ਪੰਜਾਬੀਆਂ ਦੀ ਸਿਆਸੀ ਸਿਆਣਪ ''ਤੇ ਮਾਣ''

Friday, Jun 14, 2024 - 11:09 AM (IST)

ਰਾਜਾ ਵੜਿੰਗ ਨੇ ਲੁਧਿਆਣਾ ਦਾ ਕੀਤਾ ਧੰਨਵਾਦੀ ਦੌਰਾ, ਕਿਹਾ- ''ਪੰਜਾਬੀਆਂ ਦੀ ਸਿਆਸੀ ਸਿਆਣਪ ''ਤੇ ਮਾਣ''

ਚੰਡੀਗੜ੍ਹ (ਮਨਜੋਤ): ਲੁਧਿਆਣਾ ਤੋਂ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ’ਚ ਵੋਟਰਾਂ ਦੇ ਭਰਵੇਂ ਸਮਰਥਨ ਲਈ ਧੰਨਵਾਦ ਕਰਨ ਲਈ ਸ਼ਹਿਰ ਦਾ ਦੌਰਾ ਕੀਤਾ। ਉਨ੍ਹਾਂ ਨੇ ਦਾਖਾਂ, ਗਿੱਲ, ਲੁਧਿਆਣਾ ਸੈਂਟਰਲ, ਲੁਧਿਆਣਾ ਸਾਊਥ ਅਤੇ ਆਤਮ ਨਗਰ ਦੇ ਵਿਧਾਨ ਸਭਾ ਹਲਕਿਆਂ ’ਚ ਧੰਨਵਾਦ ਕਰਨ ਲਈ ਦੌਰਾ ਕੀਤਾ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਸਵੇਰੇ-ਸਵੇਰੇ ਹੋਇਆ ਜ਼ੋਰਦਾਰ ਧਮਾਕਾ! ਆਲੇ-ਦੁਆਲੇ ਦੇ ਲੋਕਾਂ ਨੂੰ ਪੈ ਗਈਆਂ ਭਾਜੜਾਂ

ਉਨ੍ਹਾਂ ਕਿਹਾ ਕਿ ਪੰਜਾਬ ਨੇ ਰਾਸ਼ਟਰ ਤੇ ਕੇਂਦਰ ਸਰਕਾਰ ਨੂੰ ਆਪਣੇ ਹੱਕਾਂ ਲਈ ਲੜਨ ਲਈ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪੂਰੇ ਸੂਬੇ ’ਚ ਭਾਜਪਾ ਨੂੰ ਇਕ ਵੀ ਸੀਟ ਨਾ ਦੇ ਕੇ ਇਕ ਮਿਸਾਲ ਕਾਇਮ ਕੀਤੀ ਹੈ। ਸਾਡੇ ਰਾਜ ਨੇ ਦਿਖਾਇਆ ਹੈ ਕਿ ਪਿਆਰ ਤੇ ਸਦਭਾਵਨਾ ਨਾਲ ਭਰੇ ਭਾਈਚਾਰੇ ’ਚ ਫੁੱਟ ਪਾਉਣ ਵਾਲੀ ਰਾਜਨੀਤੀ ਤੇ ਏਜੰਡੇ ਨਹੀਂ ਵਧ ਸਕਦੇ। ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬ ਦੀ ਸਿਆਸੀ ਸਿਆਣਪ ’ਤੇ ਹਮੇਸ਼ਾ ਮਾਣ ਰਿਹਾ ਹੈ ਤੇ ਰਹੇਗਾ ਵੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਟ੍ਰਾਂਸਫਾਰਮਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਬੱਸ, ਹੋਇਆ ਜ਼ੋਰਦਾਰ ਧਮਾਕਾ

ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਤੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਮੈਂ ਸੂਬੇ ਦੇ ਹਰ ਘਰ ਦਾ ਦੌਰਾ ਕਰਾਂਗਾ ਤੇ ਆਪਣੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਾਂਗਾ। ਕਾਂਗਰਸ ਪੰਜਾਬ ਲਈ ਅਣਥੱਕ ਮਿਹਨਤ ਕਰੇਗੀ, ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਟੀਚਿਆਂ ਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News