ਲੁਧਿਆਣਾ ਵਾਸੀਆਂ ਨਾਲ ਕੀਤਾ ਪਹਿਲਾ ਵਾਅਦਾ ਪੁਗਾਉਣ ਦੀ ਤਿਆਰੀ 'ਚ ਰਾਜਾ ਵੜਿੰਗ

Tuesday, Jun 25, 2024 - 04:16 PM (IST)

ਲੁਧਿਆਣਾ (ਰਿੰਕੂ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਫਿਰੋਜ਼ਪੁਰ ਰੋਡ ਸਥਿਤ ਸਰਕਟ ਹਾਊਸ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿਥੇ ਲੁਧਿਆਣਾ ਦੀ ਜਨਤਾ ਦਾ ਧੰਨਵਾਦ ਜਤਾਇਆ, ਉਥੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।

ਇਹ ਖ਼ਬਰ ਵੀ ਪੜ੍ਹੋ - ਮੀਤ ਹੇਅਰ ਨੇ ਸੰਸਦ 'ਚ ਬੁਲੰਦ ਕੀਤਾ ‘ਇਨਕਲਾਬ ਜ਼ਿੰਦਾਬਾਦ’, ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ, MP ਵਜੋਂ ਚੁੱਕੀ ਸਹੁੰ

ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰ ਖੋਲ੍ਹਣ ਦਾ ਜੋ ਵਾਅਦਾ ਕੀਤਾ ਸੀ। ਅਗਲੇ ਮਹੀਨੇ ਜੁਲਾਈ ਤੱਕ ਪੂਰਾ ਹੋ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀਆਂ ਕਾਰਨ ਗੈਰ-ਹਾਜ਼ਰ ਹੋ ਸਕਦੇ ਹਨ ਪਰ ਉਹ ਲੁਧਿਆਣਾ ਦੇ ਲੋਕਾਂ ਦੇ ਮਸਲਿਆਂ ਲਈ ਹਮੇਸ਼ਾ ਮੌਜੂਦ ਰਹਿਣਗੇ, ਨਾਲ ਹੀ ਲੁਧਿਆਣਾ ਦੇ ਲੋਕਾਂ ਲਈ ਇਕ ਸਮਰਪਿਤ ਮੋਬਾਈਲ ਨੰਬਰ ਦਾ ਵੀ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਪ੍ਰਧਾਨ ਸੰਜੇ ਤਲਵਾੜ, ਕੇ. ਕੇ. ਬਾਵਾ, ਰਮੇਸ਼ ਜੋਸ਼ੀ, ਸ਼ਾਮ ਸੁੰਦਰ ਮਲਹੋਤਰਾ, ਰਿਪੁ ਗਿੱਲ, ਡੰਪੀ ਵਿਨਾਇਕ ਆਦਿ ਮੌਜੂਦ ਰਹੇ।

ਇਹ ਖ਼ਬਰ ਵੀ ਪੜ੍ਹੋ - ਤਪਦੀ ਗਰਮੀ ਵਿਚਾਲੇ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਰਾਜਾ ਵੜਿੰਗ ਦੀ ਪ੍ਰੈੱਸ ਕਾਨਫਰੰਸ ’ਚ ਆਸ਼ੂ ਦੀ ਰਹੀ ਗੈਰ-ਹਾਜ਼ਰੀ

ਰਾਜਾ ਵੜਿੰਗ ਦੀ ਪ੍ਰੈੱਸ ਕਾਨਫਰੰਸ ’ਚ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵੈਸਟ ਦੇ ਸਾਬਕਾ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੀ ਗੈਰ-ਹਾਜ਼ਰੀ ਦੀ ਚਰਚਾ ਜ਼ੋਰਾਂ ’ਤੇ ਚਲਦੀ ਰਹੀ। ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਤੋਂ ਹੀ ਉਨ੍ਹਾਂ ਦੇ ਆਸ਼ੂ ਨਾਲ ਚੱਲ ਰਹੇ ਮਤਭੇਦ ਸਬੰਧੀ ਖ਼ਬਰਾਂ ਦਾ ਬਾਜ਼ਾਰ ਪੂਰੀ ਤਰ੍ਹਾਂ ਗਰਮ ਹੈ ਅਤੇ ਸੋਸ਼ਲ ਮੀਡੀਆ ਚੈਨਲ ’ਤੇ ਦੋਵੇਂ ਨੇਤਾਵਾਂ ਦੀਆਂ ਖ਼ਬਰਾਂ ਵੀ ਕਈ ਦਿਨਾਂ ਤੋਂ ਚੱਲ ਰਹੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News