ਮੁਆਫ਼ੀ ਮੰਗਣ ਜਸਵੀਰ ਸਿੰਘ ਗੜ੍ਹੀ, ਨਹੀਂ ਤਾਂ ਕਰਾਂਗੇ ਕਾਨੂੰਨੀ ਕਾਰਵਾਈ: ਰਾਜਾ ਵੜਿੰਗ
Wednesday, Feb 11, 2026 - 02:08 PM (IST)
ਲੁਧਿਆਣਾ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਉੱਚ ਅਦਾਲਤਾਂ ਪ੍ਰਤੀ ਵਰਤੀ ਗਈ ਭਾਸ਼ਾ ਦੀ ਸਖ਼ਤ ਨਿਖੇਧੀ ਕੀਤੀ ਹੈ। ਵੜਿੰਗ ਨੇ ਗੜ੍ਹੀ ਦੇ ਉਸ ਬਿਆਨ ਨੂੰ ਬੇਹੱਦ ਇਤਰਾਜ਼ਯੋਗ ਅਤੇ ਗੈਰ-ਜ਼ਿੰਮੇਵਾਰਾਨਾ ਦੱਸਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਿਆਸਤਦਾਨ "ਆਪਣੇ ਪਿਓ ਕੋਲ ਚੀਕਦੇ ਹੋਏ ਹਾਈ ਕੋਰਟ ਅਤੇ ਸੁਪਰੀਮ ਕੋਰਟ ਜਾਂਦੇ ਹਨ"।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ’ਤੇ ਉਠਾਏ ਸਵਾਲ
ਰਾਜਾ ਵੜਿੰਗ ਨੇ ਕਿਹਾ ਕਿ ਸੰਵਿਧਾਨਕ ਅਦਾਲਤਾਂ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀਆਂ ਰੱਖਿਅਕ ਹਨ, ਨਾ ਕਿ ਰਾਜਨੀਤਿਕ ਮਜ਼ਾਕ ਦਾ ਪਾਤਰ। ਉਨ੍ਹਾਂ ਕਿਹਾ ਕਿ ਇੱਕ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਵੱਲੋਂ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ 'ਕ੍ਰਿਮੀਨਲ ਕੰਟੈਂਪਟ' (ਅਦਾਲਤ ਦੀ ਮਾਣਹਾਨੀ) ਦੇ ਬਰਾਬਰ ਹੈ ਕਿਉਂਕਿ ਇਹ ਨਿਆਂਪਾਲਿਕਾ ਦੇ ਵੱਕਾਰ ਨੂੰ ਸੱਟ ਮਾਰਦੀ ਹੈ। ਉਨ੍ਹਾਂ ਕਿਹਾ ਕਿ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਰਗੇ ਜ਼ਿੰਮੇਵਾਰ ਅਹੁਦੇ 'ਤੇ ਰਹਿ ਕੇ ਅਜਿਹੀ ਬਿਆਨਬਾਜ਼ੀ ਕਰਨਾ ਸੰਸਥਾ ਦੀ ਗੰਭੀਰਤਾ ਨੂੰ ਘਟਾਉਂਦਾ ਹੈ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਵੜਿੰਗ ਨੇ ਜਸਵੀਰ ਸਿੰਘ ਗੜ੍ਹੀ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਹੈ ਕਿ ਉਹ ਤੁਰੰਤ ਆਪਣੇ ਸ਼ਬਦ ਵਾਪਸ ਲੈਣ ਅਤੇ ਬਿਨਾਂ ਸ਼ਰਤ ਜਨਤਕ ਤੌਰ 'ਤੇ ਮੁਆਫੀ ਮੰਗਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ, ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
