ਮੌਤ ਤੋਂ ਪਹਿਲਾਂ 'ਸੰਤੋਖ ਸਿੰਘ ਚੌਧਰੀ' ਲਾ ਰਹੇ ਸੀ 'ਭਾਰਤ ਜੋੜੋ' ਦੇ ਨਾਅਰੇ, ਡੂੰਘੇ ਸਦਮੇ 'ਚ ਰਾਜਾ ਵੜਿੰਗ (ਤਸਵੀਰਾਂ)

Saturday, Jan 14, 2023 - 11:40 AM (IST)

ਮੌਤ ਤੋਂ ਪਹਿਲਾਂ 'ਸੰਤੋਖ ਸਿੰਘ ਚੌਧਰੀ' ਲਾ ਰਹੇ ਸੀ 'ਭਾਰਤ ਜੋੜੋ' ਦੇ ਨਾਅਰੇ, ਡੂੰਘੇ ਸਦਮੇ 'ਚ ਰਾਜਾ ਵੜਿੰਗ (ਤਸਵੀਰਾਂ)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਅਚਾਨਕ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦੁੱਖ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਸੰਤੋਖ ਸਿੰਘ ਚੌਧਰੀ ਜੀ ਦੀ ਮੌਤ ਕਾਰਨ ਉਹ ਸਦਮੇ 'ਚ ਹਨ ਪਰ ਚੌਧਰੀ ਸਾਹਿਬ ਦਾ ਸੰਕਲਪ ਉਨ੍ਹਾਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ

PunjabKesari

ਰਾਜਾ ਵੜਿੰਗ ਨੇ ਕਿਹਾ ਕਿ ਦਿਲ ਦਾ ਦੌਰਾ ਪੈਣ ਤੋਂ ਕੁੱਝ ਸਮਾਂ ਪਹਿਲਾਂ ਹੀ ਸੰਤੋਖ ਸਿੰਘ ਚੌਧਰੀ 'ਭਾਰਤ ਜੋੜੋ' ਦੇ ਨਾਅਰੇ ਲਾ ਰਹੇ ਸਨ। ਉਨ੍ਹਾਂ ਕਿਹਾ ਕਿ ਸਿਰਫ ਕਾਂਗਰਸ ਹੀ ਨਹੀਂ, ਪੂਰਾ ਦੇਸ਼ ਚੌਧਰੀ ਸਾਹਿਬ ਦੀ ਇਸ ਕੁਰਬਾਨੀ ਨੂੰ ਯਾਦ ਰੱਖੇਗਾ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਦਰਮਿਆਨ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

PunjabKesari

ਉਨ੍ਹਾਂ ਕਿਹਾ ਕਿ ਕੜਾਕੇ ਦੀ ਠੰਡ 'ਚ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਚੌਧਰੀ ਸਾਹਿਬ ਨੇ ਮਹਾਨ ਸ਼ਹਾਦਤ ਦਿੱਤੀ ਹੈ। ਰਾਜਾ ਵੜਿੰਗ ਵੱਲੋਂ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਗਈ ਹੈ।

PunjabKesari

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਵਾਪਰੀ ਇਸ ਘਟਨਾ ਤੋਂ ਬਾਅਦ ਯਾਤਰਾ 'ਚ ਕੁੱਝ ਬਦਲਾਅ ਹੋਣਗੇ, ਜੋ ਜਲਦੀ ਹੀ ਸਾਂਝੇ ਕੀਤੇ ਜਾਣਗੇ।

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News