''ਅੰਮ੍ਰਿਤਪਾਲ'' ਦੀ ਗ੍ਰਿਫ਼ਤਾਰੀ ''ਤੇ ਭਖਿਆ ਪੰਜਾਬ ਦਾ ਮਾਹੌਲ, ਹੁਣ ਰਾਜਾ ਵੜਿੰਗ ਬੋਲੇ-ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ''

Saturday, Mar 18, 2023 - 04:21 PM (IST)

''ਅੰਮ੍ਰਿਤਪਾਲ'' ਦੀ ਗ੍ਰਿਫ਼ਤਾਰੀ ''ਤੇ ਭਖਿਆ ਪੰਜਾਬ ਦਾ ਮਾਹੌਲ, ਹੁਣ ਰਾਜਾ ਵੜਿੰਗ ਬੋਲੇ-ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ''

ਚੰਡੀਗੜ੍ਹ : 'ਵਾਰਿਸ ਪੰਜਾਬ ਦੇ ਜੱਥੇਬੰਦੀ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ 'ਤੇ ਰਵਨੀਤ ਬਿੱਟੂ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਦੇ ਸੱਚੇ ਸਿੱਖ ਕਦੇ ਭੱਜਦੇ ਨਹੀਂ ਹੁੰਦੇ। ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਸ ਆਪਣਾ ਕੰਮ ਕਰ ਰਹੀ ਹੈ। ਰਾਜਾ ਵੜਿੰਗ ਨੇ ਆਪਣੇ ਟਵੀਟ ਰਾਹੀਂ ਸਮੂਹ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ : ਪੰਜਾਬ ਨੇ ਕੇਂਦਰ ਸਰਕਾਰ ਨੂੰ ਭੇਜੀ ਰਿਪੋਰਟ
ਨਕੋਦਰ ਨੇੜਿਓਂ ਅੰਮ੍ਰਿਤਪਾਲ ਨੂੰ ਕੀਤਾ ਗਿਆ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ।

ਇਹ ਵੀ ਪੜ੍ਹੋ : 'ਅੰਮ੍ਰਿਤਪਾਲ' ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਟਵਿੱਟਰ 'ਤੇ ਵੀਡੀਓ ਕੀਤੀ ਸਾਂਝੀ

ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫ਼ਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਗਿਆ ਅਤੇ ਲੰਬੀ ਮੁਸ਼ੱਕਤ ਤੋਂ ਬਾਅਦ ਨਕੋਦਰ ਨੇੜੇ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News