‘ਭਾਰਤ ਜੋੜੋ ਯਾਤਰਾ’ ਦੌਰਾਨ ਰਾਜਾ ਵੜਿੰਗ ਨੂੰ ਧੱਕਾ ਮਾਰਨ ਦੀ ਵੀਡੀਓ ਵਾਇਰਲ, ਰਾਹੁਲ ਨੇ ਨਹੀਂ ਦਿੱਤਾ ਦਖ਼ਲ

Friday, Jan 13, 2023 - 10:12 AM (IST)

‘ਭਾਰਤ ਜੋੜੋ ਯਾਤਰਾ’ ਦੌਰਾਨ ਰਾਜਾ ਵੜਿੰਗ ਨੂੰ ਧੱਕਾ ਮਾਰਨ ਦੀ ਵੀਡੀਓ ਵਾਇਰਲ, ਰਾਹੁਲ ਨੇ ਨਹੀਂ ਦਿੱਤਾ ਦਖ਼ਲ

ਲੁਧਿਆਣਾ (ਹਿਤੇਸ਼, ਰਿੰਕੂ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪੂਰਾ ਸਮਾਂ ਰਾਹੁਲ ਗਾਂਧੀ ਦੇ ਨਾਲ ‘ਭਾਰਤ ਜੋੜੋ ਯਾਤਰਾ’ ਦੌਰਾਨ ਮੌਜੂਦ ਨਜ਼ਰ ਆ ਰਹੇ ਹਨ। ਇਸੇ ਦੌਰਾਨ ਉਨ੍ਹਾਂ ਨੂੰ ਰਾਹੁਲ ਗਾਂਧੀ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਧੱਕਾ ਮਾਰਨ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਦੌਰਾਨ ਰਾਜਾ ਵੜਿੰਗ ਕਿਸੇ ਨੇਤਾ ਨੂੰ ਆਪਣੇ ਨਾਲ ਲਿਜਾ ਕੇ ਰਾਹੁਲ ਗਾਂਧੀ ਨਾਲ ਮਿਲਾਉਣ ਦਾ ਯਤਨ ਕਰ ਰਹੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੀਆਂ 'ਜੇਲ੍ਹਾਂ' ਨੂੰ ਲੈ ਕੇ ਕੇਂਦਰ ਨੇ ਜਾਰੀ ਕਰ ਦਿੱਤੇ ਇਹ ਹੁਕਮ

PunjabKesari

ਇਸੇ ਦੌਰਾਨ ਸੁਰੱਖਿਆ ਮੁਲਾਜ਼ਮ ਨੇ ਉਨ੍ਹਾਂ ਨੂੰ ਕਾਫੀ ਦੂਰ ਤੱਕ ਧੱਕ ਦਿੱਤਾ, ਜਿਸ ਸਬੰਧੀ ਕੁੱਝ ਦੇਰ ਤੱਕ ਤਾਂ ਰਾਜਾ ਵੜਿੰਗ ਨੂੰ ਵੀ ਸਮਝ ਨਹੀਂ ਆਇਆ ਕਿ ਹੋ ਕੀ ਰਿਹਾ ਹੈ ਕਿਉਂਕਿ ਅਜਿਹਾ ਨਹੀਂ ਹੋ ਸਕਦਾ ਕਿ ਸੁਰੱਖਿਆ ਮੁਲਾਜ਼ਮ ਨੂੰ ਰਾਜਾ ਵੜਿੰਗ ਦੀ ਪਛਾਣ ਨਾ ਹੋਵੇ। ਹਾਲਾਂਕਿ ਇਹ ਸਭ ਕੁੱਝ ਦੇਖਣ ਤੋਂ ਬਾਅਦ ਵੀ ਰਾਹੁਲ ਗਾਂਧੀ ਨੇ ਦਖ਼ਲ ਨਹੀਂ ਦਿੱਤਾ ਅਤੇ ਇਕ ਹੋਰ ਸੁਰੱਖਿਆ ਮੁਲਾਜ਼ਮ ਨੇ ਧੱਕਾ ਮਾਰਨ ਵਾਲੇ ਮੁਲਾਜ਼ਮ ਨੂੰ ਹਟਾਇਆ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਲੁਧਿਆਣਾ ਤੋਂ ਜਲੰਧਰ ਜਾ ਰਹੇ ਹੋ ਤਾਂ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ
ਪੱਗੜੀ ਸਬੰਧੀ ਬਿੱਟੂ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਖੜ੍ਹੇ ਹੋ ਰਹੇ ਸਵਾਲ
‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਵੱਲੋਂ ਪੱਗੜੀ ਬੰਨ੍ਹਣ ’ਤੇ ਕਾਫ਼ੀ ਚਰਚਾ ਹੋ ਰਹੀ ਹੈ। ਇਸੇ ਦੌਰਾਨ ਬਿੱਟੂ ਵੱਲੋਂ ਸਮਰਾਲਾ ਚੌਂਕ ’ਚ ਹੋਈ ਰੈਲੀ ਵਿਚ ਆਪਣੀ ਪੱਗੜੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਸਬੰਧੀ ਸਵਾਲ ਖੜ੍ਹੇ ਹੋ ਰਹੇ ਹਨ, ਜਿਸ ਵਿਚ ਬਿੱਟੂ ਵੱਲੋਂ ਰਾਹੁਲ ਗਾਂਧੀ ਦੇ ਹੱਕ ਵਿਚ ਨਾਅਰੇ ਲਾਏ ਜਾ ਰਹੇ ਸਨ ਪਰ ਅੱਗੋਂ ਜਵਾਬ ਨਹੀਂ ਮਿਲਿਆ ਤਾਂ ਬਿੱਟੂ ਨੇ ਇਹ ਕਹਿ ਦਿੱਤਾ ਕਿ ਅੱਜ ਮੇਰੇ ਸਿਰ ਜੋ ਪੱਗੜੀ ਹੈ, ਉਹ ਰਾਹੁਲ ਗਾਂਧੀ ਦੀ ਬਦੌਲਤ ਹੈ ਕਿਉਂਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਰਾਜਨੀਤੀ ’ਚ ਅੱਗੇ ਵੱਧਣ ਲਈ ਪੱਗ ਬੰਨ੍ਹੇ। ਬਿੱਟੂ ਦੇ ਇਸ ਬਿਆਨ ਦੀ ਵੀਡੀਓ ਨੂੰ ਆਮ ਆਦਮੀ ਪਾਰਟੀ ਦੇ ਨਾਂ ’ਤੇ ਬਣਾਏ ਫੇਸਬੁੱਕ ਪੇਜ ’ਤੇ ਅਪਲੋਡ ਕੀਤੀ ਗਈ ਹੈ, ਜਿਸ ਨੂੰ ਲੋਕਾਂ ਵੱਲੋਂ ਸ਼ੇਅਰ ਕਰਦਿਆਂ ਬਿੱਟੂ ਖ਼ਿਲਾਫ਼ ਭੜਾਸ ਕੱਢੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News